ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਮੁੜ ਵਸੇਬਾ ਕੇਂਦਰ, ਬਾਹਮਣ ਮਾਜਰਾ, ਸਰਹਿੰਦ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ ਅਤੇ ਕੇਂਦਰ ਵਿਚ ਦਾਖਲ ਵਿਅਕਤੀਆਂ ਨੂੰ ਨਸ਼ਾ ਛੱਡ ਕੇ ਆਮ ਜੀਵਨ ਜਿਊਣ ਤੇ ਬਿਮਾਰੀਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ | ਕੈਂਪ ਨੂੰ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ: ਕੇ.ਡੀ. ਸਿੰਘ ਨੇ ਕਿਹਾ ਕਿ ਨਸ਼ਾ ਕੋਈ ਬਿਮਾਰੀ ਨਹੀਂ ਸਗੋਂ ਇਕ ਮਾਨਸਿਕ ਰੋਗ ਹੈ, ਉੱਚੇ ਮਨੋਬਲ ਨਾਲ ਇਸ ਨੂੰ ਛੱਡਿਆ ਜਾ ਸਕਦਾ | ਉਨ੍ਹਾਂ ਦੱਸਿਆ ਕਿ ਅਸੀਂ ਆਲ਼ੇ ਦੁਆਲੇ ਦੀ ਸਫ਼ਾਈ, ਸਰੀਰਕ, ਨਿੱਜੀ ਸਫ਼ਾਈ, ਸੰਤੁਲਿਤ ਭੋਜਨ, ਸਰੀਰਕ ਕਸਰਤ, ਰੋਜ਼ਾਨਾ ਸੈਰ, ਯੋਗਾ ਆਦਿ ਗੱਲਾਂ ਦਾ ਧਿਆਨ ਰੱਖ ਕੇ ਤੰਦਰੁਸਤ ਜੀਵਨ ਬਤੀਤ ਸਕਦੇ ਹਾਂ | ਉਨ੍ਹਾਂ ਕਿਹਾ ਕਿ ਡੇਂਗੂ, ਮਲੇਰੀਆ, ਚਿਕਨਗੁਨੀਆਂ ਤੋਂ ਬਚਣ ਲਈ ਸਾਨੂੰ ਆਲ਼ੇ ਦੁਆਲੇ ਦੀ ਸਫ਼ਾਈ, ਮੱਛਰ ਦੀ ਪੈਦਾਇਸ਼ ਨੂੰ ਰੋਕਣ ਨੂੰ ਰੋਕਣ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਸਾਵਧਾਨੀਆਂ ਰੱਖਣੀਆਂ ਚਾਹੀਦੀਆਂ ਹਨ | ਇਸ ਮੌਕੇ ਤੇ ਸਹਾਇਕ ਮਲੇਰੀਆ ਅਫ਼ਸਰ ਬਲਦੇਵ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਕਰਮਜੀਤ ਸਿੰਘ, ਸੁਰਮੁੱਖ ਸਿੰਘ, ਬ੍ਰੀਡ ਚੈੱਕਰ ਮਨਮਿੰਦਰ ਸਿੰਘ ਆਦਿ ਹਾਜ਼ਰ ਸਨ |