08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਬੈਠਕ

Ad Position 21
No active advertisement
ਅਜੀਤ ਡੈਸਕ 12-05-2026
ਪਟਿਆਲਾ, 11 ਮਈ (ਅ.ਸ. ਆਹਲੂਵਾਲੀਆ)-ਪਟਿਆਲਾ ਡਿਪੂ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਜਗਤਾਰ ਸਿੰਘ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਭਾਰੀ ਗਿਣਤੀ ਮੈਂਬਰਾਂ ਨੇ ਹਿੱਸਾ ਲਿਆ ਅਤੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ¢ ਜਿਸ ਵਿਚ ਅਪ੍ਰੈਲ ਮਹੀਨੇ ਦੀ ਪੈਨਸ਼ਨ ਸਮੇਂ ਸਿਰ ਪਾਉਣ ਲਈ ਮੈਨੇਜਮੈਂਟ ਦਾ ਧੰਨਵਾਦ ਕੀਤਾ ਅਤੇ ਬਕਾਏ ਪਾਉਣ ਦੀ ਮੰਗ ਕੀਤੀ ਗਈ¢ ਮੀਟਿੰਗ ਨੂੰ ਜ਼ੋਗਿੰਦਰ ਸਿੰਘ, ਸ਼ਿਵ ਕੁਮਾਰ, ਸੂਰਜ ਭਾਨ, ਗੁਰਦੀਪ ਸਿੰਘ, ਲਲਕਾਰ ਸਿੰਘ, ਜਗਤਾਰ ਸਿੰਘ ਅਤੇ ਜਰਨੈਲ ਸਿੰਘ ਨੇ ਸੰਬੋਧਨ ਕੀਤਾ¢ ਮੀਟਿੰਗ ਵਿਚ 75 ਸਾਲਾ ਪੈਨਸ਼ਨਰ ੍ਰ ਸੁਰਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਅਤੇ ਦਵਿੰਦਰ ਸਿੰਘ ਨੂੰ ਪੈਨਸ਼ਨਰ ਮੀਟਿੰਗ ਵਿਚ ਪੀ.ਪੀ.ਓ. ਨੰਬਰ 5018 ਤਹਿਤ ਸ਼ਾਮਲ ਹੋਣ 'ਤੇ ਵਧਾਈ ਦਿੱਤੀ¢ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਕਿ ਪੀ.ਆਰ.ਟੀ.ਸੀ. ਪਟਿਆਲਾ ਡਿਪੂ ਕੋਈ ਵੀ ਰਿਟਾਇਰੀ ਚਾਹੇ ਉਹ ਪੈਨਸ਼ਨਰ ਦਾ ਮੈਂਬਰ ਨਾ ਵੀ ਹੋਵੇ ਫਿਰ ਵੀ ਭੋਗ ਤੇ ਸ਼ਮੂਲੀਅਤ ਕੀਤੀ ਜਾਵੇ ਅਤੇ ਪਰਿਵਾਰ ਦੇ ਅਗਲੇ ਮੈਂਬਰ ਨੂੰ ਪੱਗ ਦਿੱਤੀ ਜਾਵੇਗੀ¢ ਮੀਟਿੰਗ ਨੂੰ ਕਾਮਯਾਬ ਕਰਨ ਲਈ ਸ੍ਰੀ ਨਿਰਪਾਲ ਸਿੰਘ, ਸੋਹਨ ਸਿੰਘ, ਬਖਸ਼ੀਸ਼ ਸਿੰਘ, ਯੋਗਿੰਦਰ ਪਾਲ, ਸੁਖਦੇਵ ਸਿੰਘ ਭੂਪਾ, ਬਲਵੰਤ ਸਿੰਘ, ਘੋਲਾ ਸਿੰਘ ਅਤੇ ਸੁੱਚਾ ਸਿੰਘ ਨੇ ਭਰਪੂਰ ਯੋਗਦਾਨ ਪਾਇਆ ਸਟੇਜ਼ ਦੀ ਕਾਰਵਾਈ ਸ਼ਿਵ ਕੁਮਾਰ ਸ਼ਰਮਾ ਸਕੱਤਰ ਜਨਰਲ ਨੇ ਸੰਭਾਲੀ¢
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ 'ਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਪੂਰੀਆਂ ਕੀਤੀਆਂ ਜਾਣਗੀਆਂ-ਰਣਦੀਪ ਸਿੰਘ ਨਾ... ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਨੇ ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਦਾ ਕੀਤਾ ਦੌਰਾ
Ad Position 24