08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕਰਮਚਾਰੀ ਦਲ ਪੰਜਾਬ ਭਗੜਾਣਾ ਵਲੋਂ ਬਲਜਿੰਦਰ ਸਿੰਘ ਜ਼ਿਲ੍ਹਾ ਚੇਅਰਮੈਨ ਨਿਯੁਕਤ

Ad Position 21
No active advertisement
ਮੀਟਿੰਗ ਉਪਰੰਤ ਕਰਮਚਾਰੀ ਦਲ ਦੇ ਨਵ-ਨਿਯੁਕਤ ਅਹੁਦੇਦਾਰ ਜਥੇਬੰਦੀ ਦੇ ਪ੍ਰਮੁੱਖ ਆਗੂਆਂ ਦੇ ਨਾਲ | ਅਜੀਤ ਤਸਵੀਰ <br/> 12-05-2026
ਸੰਘੋਲ, 11 ਮਈ (ਗੁਰਨਾਮ ਸਿੰਘ ਚੀਨਾ)-ਕਰਮਚਾਰੀ ਦਲ ਭਗੜਾਣਾ ਪੰਜਾਬ ਦੀ ਅਹਿਮ ਮੀਟਿੰਗ ਹੋਈ | ਜਿਸ ਵਿਚ ਕੇਸਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਹਾਲੀ, ਸਤਨਾਮ ਸਿੰਘ ਕਜੌਲੀ ਸੂਬਾ ਸਕੱਤਰ ਜਨਰਲ, ਗੁਰਮੁਖ ਸਿੰਘ ਕਜੌਲੀ ਮੀਤ ਪ੍ਰਧਾਨ, ਅਸ਼ੋਕ ਕੁਮਾਰ ਜ਼ਿਲ੍ਹਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਪ੍ਰੈਸ ਸਕੱਤਰ ਜਗਜੀਤ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਲੀਡਰਸ਼ਿਪ ਮੌਜੂਦ ਸੀ | ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਬਲਜਿੰਦਰ ਸਿੰਘ ਕਜੌਲੀ ਨੂੰ ਜ਼ਿਲ੍ਹਾ ਮੋਹਾਲੀ ਦਾ ਚੇਅਰਮੈਨ ਲਾਇਆ ਗਿਆ | ਇਸ ਤੋਂ ਇਲਾਵਾ ਜ਼ਿਲ੍ਹਾ ਮੋਹਾਲੀ ਦੇ ਲਗਾਏ ਗਏ ਵੱਖ-ਵੱਖ ਅਹੁਦੇਦਾਰਾਂ 'ਚ ਹਿੰਮਤ ਸਿੰਘ ਨੂੰ ਮੀਤ ਪ੍ਰਧਾਨ, ਕੁਲਵੰਤ ਸਿੰਘ ਨੂੰ ਪ੍ਰੋਪੋਕੰਡਾ ਸਕੱਤਰ, ਸੂਰਜ ਯਾਦਵ ਨੂੰ ਦਫ਼ਤਰ ਸਕੱਤਰ, ਅਵਤਾਰ ਸਿੰਘ ਨੂੰ ਪ੍ਰਬੰਧਕ ਸਕੱਤਰ ਤੇ ਪੰਕਜ ਆਨੰਦ ਨੂੰ ਵਰਕਿੰਗ ਕਮੇਟੀ ਮੈਂਬਰ ਲਗਾਇਆ ਗਿਆ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸਕੱਤਰ ਹਰਬੰਸ ਸਿੰਘ, ਰਣਬੀਰ ਸਿੰਘ ਪੰਜਕੋਹਾ, ਕੁਲਵੰਤ ਸਿੰਘ, ਪੁਰਸ਼ਾਂਤ ਮੱਟੂ ਮੋਰਿੰਡਾ, ਅਨਿਲ ਕੁਮਾਰ, ਸ਼ਿਵ ਕੁਮਾਰ, ਸੁਨੀਲ ਕੁਮਾਰ, ਰਾਜ ਕੁਮਾਰ, ਰਜਿੰਦਰ ਸਿੰਘ ਮੋਹਾਲੀ, ਗੁਰਪ੍ਰੀਤ ਸਿੰਘ ਅਮਰਾਲੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟ ਮਿਲਣੀਆਂ ਸ਼ੁਰੂ-ਵਿਧਾਇਕ ਰਾਏ ਅਗਲੀ ਖ਼ਬਰ ਕਰਮਚਾਰੀ ਦਲ ਪੰਜਾਬ ਭਗੜਾਣਾ ਵਲੋਂ ਬਲਜਿੰਦਰ ਸਿੰਘ ਜ਼ਿਲ੍ਹਾ ਚੇਅਰਮੈਨ ਨਿਯੁਕਤ
Ad Position 24