08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਦੇ 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟ ਮਿਲਣੀਆਂ ਸ਼ੁਰੂ-ਵਿਧਾਇਕ ਰਾਏ

Ad Position 21
No active advertisement
ਅਜੀਤ ਡੈਸਕ 12-05-2026
ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਗ਼ਰੀਬਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਉਣ ਲਈ ਰਾਸ਼ਨ ਕਿੱਟ ਵੰਡ ਕੇ 'ਮੇਰੀ ਰਸੋਈ' ਸਕੀਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਦਾ ਲੋੜਵੰਦਾਂ ਨੂੰ ਵੱਡੇ ਪੱਧਰ ਤੇ ਲਾਭ ਹੋਵੇਗਾ | ਇਹ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖ਼ੁਰਾਕ ਦੇਣ ਲਈ 'ਮੇਰੀ ਰਸੋਈ' ਸਕੀਮ ਹੇਠ ਸੂਬੇ ਦੇ ਲਗਪਗ 40 ਲੱਖ ਗਰੀਬ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮਿਲਿਆ ਕਰਨਗੀਆਂ | ਉਨ੍ਹਾਂ ਕਿਹਾ ਕਿ 'ਮੇਰੀ ਰਸੋਈ' ਸਕੀਮ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨਿਆਂ ਵਿਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਰਾਸ਼ਨ ਕਿੱਟ ਮਿਲੇਗੀ , ਜਿਸ ਵਿਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ, ਹਲਦੀ ਅਤੇ ਘਰੇਲੂ ਰਸੋਈ ਚਲਾਉਣ ਲਈ ਲੋੜੀਂਦੀਆਂ ਹੋਰ ਜ਼ਰੂਰੀ ਵਸਤਾਂ ਹੋਣਗੀਆਂ | ਉਨ੍ਹਾਂ ਕਿਹਾ ਕਿ ਇਹ ਯੋਜਨਾ ਆਮ ਪਰਿਵਾਰਾਂ ਦੀਆਂ ਆਮ ਜ਼ਰੂਰਤਾਂ, ਖ਼ਾਸ ਕਰਕੇ ਘਰੇਲੂ ਜ਼ਿੰਮੇਵਾਰੀਆਂ ਸੰਭਾਲਣ ਵਾਲੀਆਂ ਔਰਤਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤੀ ਗਈ ਹੈ | ਉਨ੍ਹਾਂ ਕਿਹਾ, ਬੱਚਿਆਂ ਲਈ ਪੌਸ਼ਟਿਕ ਖ਼ੁਰਾਕ ਉਨ੍ਹਾਂ ਦੀ ਸਿੱਖਿਆ, ਸਿਹਤ ਅਤੇ ਖੇਡਾਂ ਵਿਚ ਭਾਗੀਦਾਰੀ ਲਈ ਬਹੁਤ ਮਹੱਤਵਪੂਰਨ ਹੈ | ਵਿਧਾਇਕ ਨੇ ਕਿਹਾ ਕਿ 'ਮੇਰੀ ਰਸੋਈ ਯੋਜਨਾ' ਭਗਵੰਤ ਮਾਨ ਸਰਕਾਰ ਦੇ ਭਲਾਈ ਅਤੇ ਲੋਕ-ਪੱਖੀ ਮਾਡਲ ਨੂੰ ਦਰਸਾਉਂਦੀ ਹੈ, ਜੋ ਕਿ ਆਮ ਪਰਿਵਾਰਾਂ ਲਈ ਮਾਣ, ਪੋਸ਼ਣ ਅਤੇ ਵਿੱਤੀ ਰਾਹਤ ਨੂੰ ਤਰਜੀਹ ਦਿੰਦੀ ਹੈ | ਅਜਿਹੇ ਸਮੇਂ ਜਦੋਂ ਵਧ ਰਹੇ ਘਰੇਲੂ ਖ਼ਰਚੇ ਦੇਸ਼ ਭਰ ਦੇ ਗ਼ਰੀਬ ਅਤੇ ਮੱਧ-ਵਰਗੀ ਪਰਿਵਾਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ, ਸਰਕਾਰ ਨੇ ਲਗਪਗ 40 ਲੱਖ ਪਰਿਵਾਰਾਂ ਨੂੰ ਰੋਜ਼ਾਨਾ ਜੀਵਨ ਵਾਸਤੇ ਰਸੋਈ ਲਈ ਲੋੜੀਂਦੀ ਸਪਲਾਈ ਦੀ ਸਿੱਧੀ ਸਹਾਇਤਾ ਕਰਕੇ ਇੱਕ ਇਤਿਹਾਸਕ ਅਤੇ ਹਮਦਰਦੀ ਭਰਿਆ
Ad Position 22
No active advertisement
ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਵਿਖੇ 12 ਤੋਂ 14 ਮਈ ਤੱਕ ਸਰਹਿੰਦ ਫ਼ਤਹਿ ਦਿਵਸ ਸਮਾਗਮ ਕਰਵਾਏ ਜਾਣਗੇ-ਰਿਆ, ਕੰਗ ਅਗਲੀ ਖ਼ਬਰ ਫ਼ੌਜੀ ਮਨਪ੍ਰੀਤ ਸਿੰਘ ਦੀ ਮਿ੍ਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
Ad Position 24