08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਡਿਵਾਈਨ ਲਾਈਟ ਸਕੂਲ ਵਿਚ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ

Ad Position 21
No active advertisement
ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਮਾਂ ਦਿਵਸ ਮੌਕੇ ਕਰਵਾਏ ਸਮਾਗਮ ਵਿਚ ਹਿੱਸਾ ਲੈਂਦੇ ਵਿਦਿਆਰਥੀ | ਤਸਵੀਰ: ਕਰਨ <br/> 12-05-2026
ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਮਾਂ ਦਿਵਸ ਬੜੀ ਹੀ ਸ਼ਰਧਾ, ਪਿਆਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਵਿਸ਼ੇਸ਼ ਮੌਕੇ ਸਕੂਲ ਵਿਚ ਨਿਊਬੀਜ਼ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ | ਮਾਂ ਦਿਵਸ ਨੂੰ ਹੋਰ ਯਾਦਗਾਰ ਬਣਾਉਣ ਲਈ ਵਿਦਿਆਰਥੀਆਂ ਵਲੋਂ ਸੁੰਦਰ ਬਰੈਸਲੇਟ ਅਤੇ ਤਾਜ ਤਿਆਰ ਕੀਤੇ ਗਏ | ਛੋਟੇ ਬੱਚਿਆਂ ਨੇ ਆਪਣੀ ਕਲਾ ਅਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕਰਦਿਆਂ ਰੰਗ-ਬਿਰੰਗੀਆਂ ਕ੍ਰਾਫਟ ਗਤੀਵਿਧੀਆਂ ਵਿਚ ਭਾਗ ਲਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਨਾਲ ਬਹੁਤ ਹੀ ਦਿਲਚਸਪ ਅਤੇ ਭਾਵੁਕ ਵੀਡੀਓਜ਼ ਤਿਆਰ ਕਰਕੇ ਭੇਜੀਆਂ, ਜਿਨ੍ਹਾਂ ਨੇ ਸਭ ਦਾ ਦਿਲ ਜਿੱਤ ਲਿਆ | ਸਕੂਲ ਵਿਚ ਮਾਂ ਨੂੰ ਸਮਰਪਿਤ ਸਵੈ-ਰਚਿਤ ਕਵਿਤਾ ਗਾਇਣ ਮੁਕਾਬਲੇ ਅਤੇ ਡੈਕਲਾਮੇਸ਼ਨ ਮੁਕਾਬਲੇ ਵੀ ਕਰਵਾਏ ਗਏ | ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪ੍ਰਗਟ ਕਰਦਿਆਂ ਮਾਂ ਦੀ ਮਹਾਨਤਾ, ਤਿਆਗ ਅਤੇ ਪਿਆਰ ਬਾਰੇ ਦਿਲ ਨੂੰ ਛੂਹਣ ਵਾਲੀਆਂ ਪੇਸ਼ਕਾਰੀਆਂ ਦਿੱਤੀਆਂ | ਕਈ ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਮਾਂ ਨੂੰ ਜੀਵਨ ਦਾ ਸਭ ਤੋਂ ਵੱਡਾ ਆਸਰਾ ਅਤੇ ਪਹਿਲੀ ਅਧਿਆਪਕਾ ਦੱਸਿਆ | ਇਸ ਮੌਕੇ ਸਕੂਲ ਦੀ ਸੈਕਟਰੀ ਕਮ ਖ਼ਜ਼ਾਨਚੀ ਪਿ੍ਆ ਅਰੋੜਾ ਨੇ ਕਿਹਾ ਕਿ ਮਾਂ ਇਕ ਅਜਿਹੇ ਸਕੂਲ ਦੀ ਤਰ੍ਹਾਂ ਹੁੰਦੀ ਹੈ, ਜੋ ਸਾਨੂੰ ਜ਼ਿੰਦਗੀ ਵਿਚ ਰਹਿਣ-ਸਹਿਣ ਦੇ ਤਰੀਕੇ ਸਿਖਾਉਂਦੀ ਹੈ | ਉਨ੍ਹਾਂ ਕਿਹਾ ਕਿ ਦੁਨੀਆ ਵਿਚ ਮਾਂ ਦਾ ਪਿਆਰ ਹੀ ਇਕੱਲਾ ਅਜਿਹਾ ਪਿਆਰ ਹੈ, ਜੋ ਕਦੇ ਘੱਟ ਨਹੀਂ ਹੁੰਦਾ | ਮਾਂ ਭਾਵੇਂ ਅਨਪੜ੍ਹ ਹੋਵੇ, ਪਰ ਜੀਵਨ ਦਾ ਸਭ ਤੋਂ ਜ਼ਰੂਰੀ ਅਤੇ ਅਨਮੋਲ ਗਿਆਨ ਸਾਨੂੰ ਮਾਂ ਕੋਲੋਂ ਹੀ ਪ੍ਰਾਪਤ ਹੁੰਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਮਾਂ ਦਿਵਸ ਮਾਵਾਂ ਦੀ ਪ੍ਰਤਿਭਾ, ਤਿਆਗ, ਸਹਿਣਸ਼ੀਲਤਾ ਅਤੇ ਸਤਿਕਾਰ ਦਾ ਜਸ਼ਨ ਹੈ | ਉਨ੍ਹਾਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨੀਆ ਦੇ ਸਭ ਰਿਸ਼ਤਿਆਂ ਤੋਂ ਪਵਿੱਤਰ ਅਤੇ ਅਨਮੋਲ ਮੰਨਿਆ ਜਾਂਦਾ ਹੈ | ਹਰ ਕਾਮਯਾਬ ਇਨਸਾਨ ਦੇ ਪਿੱਛੇ ਉਸ ਦੀ ਮਾਂ ਦੀਆਂ ਦੁਆਵਾਂ, ਸਿੱਖਿਆ ਅਤੇ ਹੌਸਲਾ ਹੁੰਦਾ ਹੈ | ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਸ਼ਲਾਘਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ਵਿਚ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਕੋਆਪ੍ਰੇਟਿਵ ਬੈਂਕ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ
Ad Position 24