08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਡਿਵਾਈਨ ਲਾਈਟ ਸਕੂਲ ਵਿਚ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ

Ad Position 21
No active advertisement
ਅਜੀਤ ਡੈਸਕ 12-05-2026
ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਮਾਂ ਦਿਵਸ ਬੜੀ ਹੀ ਸ਼ਰਧਾ, ਪਿਆਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਵਿਸ਼ੇਸ਼ ਮੌਕੇ ਸਕੂਲ ਵਿਚ ਨਿਊਬੀਜ਼ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ | ਮਾਂ ਦਿਵਸ ਨੂੰ ਹੋਰ ਯਾਦਗਾਰ ਬਣਾਉਣ ਲਈ ਵਿਦਿਆਰਥੀਆਂ ਵਲੋਂ ਸੁੰਦਰ ਬਰੈਸਲੇਟ ਅਤੇ ਤਾਜ ਤਿਆਰ ਕੀਤੇ ਗਏ | ਛੋਟੇ ਬੱਚਿਆਂ ਨੇ ਆਪਣੀ ਕਲਾ ਅਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕਰਦਿਆਂ ਰੰਗ-ਬਿਰੰਗੀਆਂ ਕ੍ਰਾਫਟ ਗਤੀਵਿਧੀਆਂ ਵਿਚ ਭਾਗ ਲਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਨਾਲ ਬਹੁਤ ਹੀ ਦਿਲਚਸਪ ਅਤੇ ਭਾਵੁਕ ਵੀਡੀਓਜ਼ ਤਿਆਰ ਕਰਕੇ ਭੇਜੀਆਂ, ਜਿਨ੍ਹਾਂ ਨੇ ਸਭ ਦਾ ਦਿਲ ਜਿੱਤ ਲਿਆ | ਸਕੂਲ ਵਿਚ ਮਾਂ ਨੂੰ ਸਮਰਪਿਤ ਸਵੈ-ਰਚਿਤ ਕਵਿਤਾ ਗਾਇਣ ਮੁਕਾਬਲੇ ਅਤੇ ਡੈਕਲਾਮੇਸ਼ਨ ਮੁਕਾਬਲੇ ਵੀ ਕਰਵਾਏ ਗਏ | ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪ੍ਰਗਟ ਕਰਦਿਆਂ ਮਾਂ ਦੀ ਮਹਾਨਤਾ, ਤਿਆਗ ਅਤੇ ਪਿਆਰ ਬਾਰੇ ਦਿਲ ਨੂੰ ਛੂਹਣ ਵਾਲੀਆਂ ਪੇਸ਼ਕਾਰੀਆਂ ਦਿੱਤੀਆਂ | ਕਈ ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਮਾਂ ਨੂੰ ਜੀਵਨ ਦਾ ਸਭ ਤੋਂ ਵੱਡਾ ਆਸਰਾ ਅਤੇ ਪਹਿਲੀ ਅਧਿਆਪਕਾ ਦੱਸਿਆ | ਇਸ ਮੌਕੇ ਸਕੂਲ ਦੀ ਸੈਕਟਰੀ ਕਮ ਖ਼ਜ਼ਾਨਚੀ ਪਿ੍ਆ ਅਰੋੜਾ ਨੇ ਕਿਹਾ ਕਿ ਮਾਂ ਇਕ ਅਜਿਹੇ ਸਕੂਲ ਦੀ ਤਰ੍ਹਾਂ ਹੁੰਦੀ ਹੈ, ਜੋ ਸਾਨੂੰ ਜ਼ਿੰਦਗੀ ਵਿਚ ਰਹਿਣ-ਸਹਿਣ ਦੇ ਤਰੀਕੇ ਸਿਖਾਉਂਦੀ ਹੈ | ਉਨ੍ਹਾਂ ਕਿਹਾ ਕਿ ਦੁਨੀਆ ਵਿਚ ਮਾਂ ਦਾ ਪਿਆਰ ਹੀ ਇਕੱਲਾ ਅਜਿਹਾ ਪਿਆਰ ਹੈ, ਜੋ ਕਦੇ ਘੱਟ ਨਹੀਂ ਹੁੰਦਾ | ਮਾਂ ਭਾਵੇਂ ਅਨਪੜ੍ਹ ਹੋਵੇ, ਪਰ ਜੀਵਨ ਦਾ ਸਭ ਤੋਂ ਜ਼ਰੂਰੀ ਅਤੇ ਅਨਮੋਲ ਗਿਆਨ ਸਾਨੂੰ ਮਾਂ ਕੋਲੋਂ ਹੀ ਪ੍ਰਾਪਤ ਹੁੰਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਮਾਂ ਦਿਵਸ ਮਾਵਾਂ ਦੀ ਪ੍ਰਤਿਭਾ, ਤਿਆਗ, ਸਹਿਣਸ਼ੀਲਤਾ ਅਤੇ ਸਤਿਕਾਰ ਦਾ ਜਸ਼ਨ ਹੈ | ਉਨ੍ਹਾਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨੀਆ ਦੇ ਸਭ ਰਿਸ਼ਤਿਆਂ ਤੋਂ ਪਵਿੱਤਰ ਅਤੇ ਅਨਮੋਲ ਮੰਨਿਆ ਜਾਂਦਾ ਹੈ | ਹਰ ਕਾਮਯਾਬ ਇਨਸਾਨ ਦੇ ਪਿੱਛੇ ਉਸ ਦੀ ਮਾਂ ਦੀਆਂ ਦੁਆਵਾਂ, ਸਿੱਖਿਆ ਅਤੇ ਹੌਸਲਾ ਹੁੰਦਾ ਹੈ | ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਸ਼ਲਾਘਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਵਿਖੇ 12 ਤੋਂ 14 ਮਈ ਤੱਕ ਸਰਹਿੰਦ ਫ਼ਤਹਿ ਦਿਵਸ ਸਮਾਗਮ ਕਰਵਾਏ ਜਾਣਗੇ-ਰਿਆ, ਕੰਗ ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਵਿਚ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ
Ad Position 24