08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਫ਼ਤਹਿਗੜ੍ਹ ਸਾਹਿਬ ਵਿਖੇ 12 ਤੋਂ 14 ਮਈ ਤੱਕ ਸਰਹਿੰਦ ਫ਼ਤਹਿ ਦਿਵਸ ਸਮਾਗਮ ਕਰਵਾਏ ਜਾਣਗੇ-ਰਿਆ, ਕੰਗ

Ad Position 21
No active advertisement
ਅਜੀਤ ਡੈਸਕ 12-05-2026
ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਰਹਿੰਦ ਦੇ ਜ਼ਾਬਰ ਹੁਕਮਰਾਨ ਵਜ਼ੀਰ ਖ਼ਾਨ ਨੂੰ ਮੌਤ ਦਾ ਘਾਟ ਉਤਾਰ ਅਤੇ ਜ਼ੁਲਮੀ ਮੁਗ਼ਲ ਰਾਜ ਦਾ ਅੰਤ ਕਰਕੇ ਸਰਹਿੰਦ ਨੂੰ ਫ਼ਤਹਿ ਕਰਕੇ ਖਾਲਸਾ ਰਾਜ ਸਥਾਪਿਤ ਕੀਤੇ ਜਾਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ 12, 13 ਅਤੇ 14 ਮਈ ਨੂੰ ਸਰਹਿੰਦ ਫ਼ਤਹਿ ਦਿਵਸ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਭਾਈ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਸਰਹਿੰਦ ਫ਼ਤਹਿ ਦਿਵਸ ਸਮਾਗਮਾਂ ਸਬੰਧੀ 12 ਮਈ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ ਉਸੇ ਦਿਨ ਗੁਰਦੁਆਰਾ ਸਾਹਿਬ ਫ਼ਤਹਿ-ਏ-ਜੰਗ ਚੱਪੜਚਿੜੀ ਤੋਂ ਸਵੇਰੇ 9 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਸਮੁੱਚੀ ਅਗਵਾਈ ਹੇਠ ਪੂਰੇ ਖਾਲਸਾਈ ਸ਼ਾਨੋ ਸ਼ੌਕਤ ਨਾਲ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਬਾਅਦ ਦੁਪਹਿਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਹੜੇ ਰਸਤੇ ਤੋਂ ਨਗਰ ਕੀਰਤਨ ਨੇ ਲੰਘਣਾ ਹੈ, ਉਨ੍ਹਾਂ ਰਸਤਿਆਂ 'ਤੇ ਸਾਫ਼-ਸਫ਼ਾਈ ਅਤੇ ਸਵਾਗਤੀ ਗੇਟ ਲਗਾ ਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਜਾਵੇ | ਅਗਲੀ ਸਵੇਰ 13 ਮਈ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਇੰਟਰਨੈਸ਼ਨਲ ਗੱਤਕਾ ਕੱਪ ਦੁਪਹਿਰ ਬਾਅਦ 4 ਵਜੇ ਆਰੰਭ ਹੋਵੇਗਾ, ਜਿਸ ਦੌਰਾਨ ਵੱਖ-ਵੱਖ ਗੱਤਕਾ ਅਕੈਡਮੀਆਂ ਦੇ ਸਿੰਘ ਗੱਤਕੇ ਦੇ ਜੰਗਜੂ ਕਰਤੱਵ ਵਿਖਾਉਣਗੇ | 14 ਮਈ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਵਿਸ਼ੇਸ਼ ਢਾਡੀ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਕੋਆਪ੍ਰੇਟਿਵ ਬੈਂਕ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਵਿਚ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ
Ad Position 24