08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਭਾਜਪਾ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਮੂਹਰੇ ਮੁੱਖ ਮੰਤਰੀ ਖ਼ਿਲਾਫ਼ ਦਿੱਤਾ ਧਰਨਾ

Ad Position 21
No active advertisement
ਭਾਜਪਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਲਗਾਏ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਵਰਕਰ ਤੇ ਆਗੂ | ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਆਪਣੇ ਸਾਥੀਆਂ ਸਮੇਤ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ ਸੌਂਪਦੇ ਹੋਏ | ਤਸਵੀਰਾਂ: ਕਰਨ <br/> 12-05-2026
ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਅੱਜ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਝੂਠੇ, ਭੜਕਾਊ ਅਤੇ ਮਾਨਹਾਨੀ ਬਿਆਨਾਂ ਰਾਹੀਂ ਲੋਕਾਂ ਵਿਚ ਡਰ, ਫਿਰਕਾਪ੍ਰਸਤੀ ਤੇ ਕਾਨੂੰਨ-ਵਿਵਸਥਾ ਨੂੰ ਖ਼ਤਰੇ ਵਿਚ ਪਾਉਣ ਸਬੰਧੀ ਮੁਕੱਦਮਾ ਦਰਜ਼ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਤੋਂ ਪਹਿਲਾਂ ਭਾਜਪਾ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿਚ ਭੱਟੀ ਫਾਰਮ ਸਰਹਿੰਦ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਪੈਦਲ ਮਾਰਚ ਕੀਤਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 6 ਮਈ ਨੂੰ ਜਨਤਕ ਤੌਰ 'ਤੇ ਅਜਿਹੇ ਬਿਆਨ ਦਿੱਤੇ, ਜੋ ਬਹੁਤ ਹੀ ਭੜਕਾਊ, ਬੇਬੁਨਿਆਦ ਅਤੇ ਸਮਾਜ ਵਿਚ ਤਣਾਅ ਪੈਦਾ ਕਰਨ ਵਾਲੇ ਹਨ | ਉਨ੍ਹਾਂ ਨੇ ਜਲੰਧਰ ਵਿਖੇ ਬੀ.ਐਸ.ਐਫ ਫ਼ਰੰਟੀਅਰ ਹੈੱਡਕੁਆਟਰ ਅਤੇ ਅੰਮਿ੍ਤਸਰ ਦੇ ਆਰਮੀ ਕੈਂਪ ਨੇੜੇ ਹੋਏ ਧਮਾਕਿਆਂ ਨੂੰ ਭਾਜਪਾ ਨਾਲ ਜੋੜਦਿਆਂ ਕਿਹਾ ਕਿ ਇਹ 2027 ਦੀਆਂ ਚੋਣਾਂ ਦੀ ਤਿਆਰੀ ਦਾ ਹਿੱਸਾ ਹਨ | ਇਸ ਤਰ੍ਹਾਂ ਇਕ ਰਾਸ਼ਟਰੀ ਰਾਜਨੀਤਿਕ ਪਾਰਟੀ 'ਤੇ ਇਲਜ਼ਾਮ ਲਗਾ ਕੇ ਉਨ੍ਹਾਂ ਨੇ ਲੋਕਾਂ ਵਿਚ ਡਰ ਅਤੇ ਵੱਖ-ਵੱਖ ਵਰਗਾਂ ਵਿਚਕਾਰ ਵੈਰ-ਵਿਰੋਧ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ |
ਇਨ੍ਹਾਂ ਬੇਬੁਨਿਆਦ ਦੋਸ਼ਾਂ ਰਾਹੀਂ ਮੁੱਖ ਮੰਤਰੀ ਨੇ ਜਾਂਚ ਏਜੰਸੀਆਂ ਨੂੰ ਗੁੰਮਰਾਹ ਕਰਨ ਅਤੇ ਅਸਲ ਦੋਸ਼ੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਵੀ ਕੀਤੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਬਿਆਨ ਰਾਜਨੀਤਿਕ ਲਾਭ ਲਈ ਲੋਕਾਂ ਦੀ ਭਾਵਨਾ ਨਾਲ ਖੇਡਣ ਅਤੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਖ਼ਤਰੇ ਵਿਚ ਪਾਉਣ ਵਾਲੇ ਹਨ | ਇਸ ਮੌਕੇ 'ਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਦੀਦਾਰ ਸਿੰਘ ਭੱਟੀ, ਗੇਜਾ ਰਾਮ ਵਾਲਮੀਕੀ, ਦੇਵੀ ਦਿਆਲ ਪਰਾਸ਼ਰ, ਸਰਬਜੀਤ ਸਿੰਘ ਮੱਖਣ, ਧਰਮਿੰਦਰ ਬਾਂਡਾ, ਕੁਲਦੀਪ ਸਿੰਘ ਸਹੋਤਾ, ਕੁਲਦੀਪ ਸਿੰਘ ਸਿੱਧੂਪੁਰ, ਪਰਮਜੀਤ ਸਿੰਘ ਪੰਮਾ, ਪ੍ਰੀਤਇੰਦਰ ਸਿੰਘ, ਰੋਹਿਤ ਸ਼ਰਮਾ, ਸਿਕੰਦਰ ਸਿੰਘ ਚੋਲਟੀ ਖੇੜੀ, ਹਰਚਰਨ ਸਿੰਘ, ਵਰਿੰਦਰ ਸਿੰਘ, ਜਸਵਿੰਦਰ ਸਿੰਘ, ਦਵਿੰਦਰ ਭੱਟ, ਓਮ ਗੌਤਮ, ਮੋਹਨ ਸਿੰਘ ਚੁੰਨੀ, ਵਿੱਕੀ ਰਾਏ, ਗੁਰਬਖਸ਼ ਸਿੰਘ ਬਖਸ਼ੀ, ਸੁਭਾਸ਼ ਪੰਡਿਤ, ਸੁਖਦੇਵ ਸਿੰਘ ਰਿਉਣਾ, ਸਤਨਾਮ ਸਿੰਘ ਨਿਆਮੂ ਮਾਜਰਾ, ਅੰਗਰੇਜ਼ ਸਿੰਘ ਜਾਗੋ, ਸੰਦੀਪ ਗਾਬਾ, ਪਰਵਿੰਦਰ ਸਿੰਘ ਦਿਓਲ, ਸੰਦੀਪ ਸਿੰਘ ਲਵਲੀ, ਸ਼ਾਮ ਸੁੰਦਰ, ਬਲਵੀਰ ਸਿੰਘ ਬਾਗ ਸਿਕੰਦਰ, ਗੁਰਮੇਲ ਸਿੰਘ ਬੁਚੜੇ, ਅਮਨਦੀਪ ਸਿੰਘ ਭਾਨੀ, ਬਲਵੀਰ ਸਿੰਘ, ਗੁਰਪਾਲ ਸਿੰਘ, ਬਲਜੀਤ ਸਿੰਘ, ਸੰਜੂ ਭਮਾਰਸੀ, ਕੀਰਤ ਬੇਦੀ, ਪ੍ਰੀਤਮ ਸਿੰਘ, ਹਰਵਿੰਦਰ ਸਿੰਘ, ਗੁਰਮੁਖ ਸਿੰਘ ਸਰਹਿੰਦ, ਸੰਦੀਪ ਅਰੋੜਾ, ਰਜਿੰਦਰ ਸਿੰਘ ਗੋਗੀ, ਬਲਵੀਰ ਸਿੰਘ ਧਾਰਨੀ, ਗੁਰਪ੍ਰੀਤ ਕੌਰ, ਅਵਿਨਾਸ਼ ਕੌਰ, ਨੀਤੂ ਸ਼ਰਮਾ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ ਬਡਾਲੀ, ਗੁਰਮੁਖ ਸਿੰਘ ਜੱਲ੍ਹਾ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਕ੍ਰਾਂਤੀ ਪਾਰਟੀ (ਅੰਬੇਡਕਰ) ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਿਨਾਂ ਸ਼ਰਤ ਸਮਰਥਨ ਦਾ ਐਲਾਨ <br/> ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਨਾਭਾ ਵਲੋਂ ਆਈ.ਐਸ.ਸੀ. 2026 ਦੇ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ
Ad Position 24