ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਮਜ਼ਬੂਤੀ
ਅਜੀਤ ਡੈਸਕ
13-05-2026
ਫ਼ਤਹਿਗੜ੍ਹ ਸਾਹਿਬ, 12 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦਾ ਐਲਾਨ ਹੁੰਦਿਆਂ ਹੀ ਦਲ ਬਦਲੀਆਂ ਦਾ ਦੌਰ ਤੇਜ਼ ਹੋ ਗਿਆ ਹੈ, ਜਿਸ ਦੇ ਚੱਲਦਿਆਂ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਅ) ਦੇ ਲਗਪਗ 15 ਪਰਿਵਾਰਾਂ ਨੇ ਪਾਰਟੀ ਵਿਚ ਸ਼ਮੂਲੀਅਤ ਕੀਤੀ | ਜਿਨ੍ਹਾਂ ਵਿਚ ਰਾਮਦਾਸ ਨਗਰ ਦੇ ਵਸਨੀਕ ਬੀਬੀ ਅਮਰਜੀਤ ਕੌਰ ਦੀ ਅਗਵਾਈ ਵਿਚ ਅੰਕੁਸ਼ ਗੋਇਲ, ਪਰਵਿੰਦਰ ਸਿੰਘ, ਜਤਿੰਦਰ ਸਿੰਘ, ਨਵਦੀਪ ਕੌਰ, ਕੁਲਵੰਤ ਸਿੰਘ, ਰਮਨਦੀਪ ਕੌਰ, ਅਮਨਦੀਪ ਸਿੰਘ, ਪਰਵੀਨ ਕੌਰ, ਜਗਜੀਤ ਕੌਰ, ਗੁਰਮੀਤ ਸਿੰਘ, ਕੁਲਵਿੰਦਰ ਕੌਰ, ਸਤਨਾਮ ਸਿੰਘ, ਅਮਨ ਕੌਰ, ਸਮੁੰਦਰ ਸਿੰਘ, ਬਚਿੱਤਰ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਕੌਰ, ਗੀਤ, ਜਗਦੇਵ ਸਿੰਘ, ਰਜਨੀ, ਤਨੂ, ਮੁਕੇਸ਼ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਸ. ਭੁੱਟਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਮਿਹਨਤੀ ਤੇ ਇਮਾਨਦਾਰ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ ਅਤੇ ਪਾਰਟੀ ਆਪਣੇ ਮਿਹਨਤੀ ਵਰਕਰਾਂ ਕਾਰਨ ਹੀ ਮਜ਼ਬੂਤ ਹੁੰਦੀ ਜਾ ਰਹੀ ਹੈ | ਇਸ ਮੌਕੇ 'ਤੇ ਜਰਨੈਲ ਸਿੰਘ, ਪਲਵਿੰਦਰ ਸਿੰਘ, ਰਣਜੀਤ ਸਿੰਘ ਵਿੱਕੀ, ਤਜਿੰਦਰ ਪਾਲ ਸਿੰਘ ਕੋਹਲੀ, ਤਰਨ ਕੁਮਾਰ, ਗੁਰਤੇਜ ਸਿੰਘ ਗਿੱਲ, ਮਨਜੀਤ ਸਿੰਘ ਮਾਨ, ਹਰਪ੍ਰੀਤ ਸਿੰਘ ਤਲਾਣੀਆਂ, ਨਵਦੀਪ ਕੌਰ, ਪਰਵਿੰਦਰ ਸਿੰਘ, ਕੁਲਵਿੰਦਰ ਕੌਰ, ਆਸ਼ਾ ਗੋਇਲ, ਹਰਦੀਪ ਕੌਰ, ਨਿਸ਼ਾ ਕੌਰ, ਕੁਲਵੰਤ ਸਿੰਘ, ਪ੍ਰੀਆ ਕੌਰ, ਰੂਬੀ ਕੌਰ, ਕਰਨ, ਰੇਖਾ, ਪੂਜਾ, ਸੁਵਿੰਦਰ ਸਿੰਘ, ਚਰਨਜੀਤ ਸਿੰਘ ਅਤੇ ਬਲਜਿੰਦਰ ਸਿੰਘ ਵੀ ਹਾਜ਼ਰ ਸਨ |