ਮੰਡੀ ਗੋਬਿੰਦਗੜ੍ਹ, 12 ਮਈ (ਇਕਬਾਲਦੀਪ ਸੰਧੂ)-ਅਦਾਰਾ 'ਅਜੀਤ' ਦੇ ਮੰਡੀ ਗੋਬਿੰਦਗੜ੍ਹ ਤੋਂ ਸੀਨੀਅਰ ਪੱਤਰਕਾਰ ਰਾਜੇਸ਼ ਸ਼ਰਮਾ ਦੇ ਮਾਤਾ ਸਵ. ਰਾਜ ਦੁਲਾਰੀ ਪਤਨੀ ਸਵ. ਸ੍ਰੀ ਰਾਮ ਗੋਪਾਲ ਸ਼ਰਮਾ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੰਤਿਮ ਰਸਮ ਕਿਰਿਆ ਤੇ ਸ਼ਰਧਾਂਜਲੀ ਸਮਾਗਮ ਅੱਜ ਸਾਈਾ ਮੰਦਿਰ ਵਿਖੇ ਹੋਇਆ | ਜਿਸ ਦੌਰਾਨ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਆਰਤੀ ਕੀਤੀ ਗਈ | ਇਸ ਮੌਕੇ ਉਪ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਜਿੱਥੇ ਅਦਾਰਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਇਸ ਦੁੱਖ ਦੀ ਘੜੀ ਵਿਚ ਸ਼ਰਮਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਦੁੱਖ ਸਾਂਝਾ ਕੀਤਾ, ਉੱਥੇ ਹੀ ਸ਼ਰਮਾ ਪਰਿਵਾਰ ਵਲੋਂ ਸਮਾਜਿਕ ਤੇ ਧਾਰਮਿਕ ਖੇਤਰ ਵਿਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦਾ ਵੀ ਜ਼ਿਕਰ ਕੀਤਾ | ਇਸ ਮੌਕੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਸ਼ੋਕ ਸੰਦੇਸ਼ ਭੇਜ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ, ਉੱਥੇ ਹੀ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਗੁਰਿੰਦਰ ਸਿੰਘ ਗੈਰੀ ਬੜਿੰਗ ਹਲਕਾ ਵਿਧਾਇਕ, ਗੁਰਪ੍ਰੀਤ ਸਿੰਘ ਰਾਜੂ ਖੰਨਾ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ, ਹਰਪ੍ਰੀਤ ਸਿੰਘ ਪਿ੍ੰਸ ਸਾਬਕਾ ਕੌਂਸਲ ਪ੍ਰਧਾਨ, ਸੰਜੀਵ ਦੱਤਾ ਬਲਾਕ ਪ੍ਰਧਾਨ ਕਾਂਗਰਸ, ਅਰਵਿੰਦ ਸਿੰਗਲਾ, ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਬੇਟਲ ਸੁਸਾਇਟੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਜ ਕੁਮਾਰ, 'ਆਪ' ਆਗੂ ਕ੍ਰਿਸ਼ਨ ਬੋਬੀ ਵਰਮਾ, ਸਾਬਕਾ ਕੌਂਸਲਰ ਰਾਜਿੰਦਰ ਸਿੰਘ ਬਿੱਟੂ, ਅਸ਼ੋਕ ਸ਼ਰਮਾ, ਪੁਨੀਤ ਗੋਇਲ, ਚਰਨਜੀਤ ਬਾਜਵਾ, ਰਣਧੀਰ ਸਿੰਘ ਹੈਪੀ, ਉਦਯੋਗਪਤੀ ਹੇਮੰਤ ਬੱਤਾ, ਭਿੰਦਰ ਸਿੰਘ, ਜਤਿੰਦਰ ਸਿੰਘ ਧਾਲੀਵਾਲ, ਅਨੰਦ ਪਨੇਸਰ, ਅਮਰੀਕ ਸਿੰਘ ਮੰਡੇਰ, ਬਲਵਿੰਦਰ ਵਾਲੀਆ, ਜੋਗਿੰਦਰ ਸਿੰਘ ਮੈਣੀ, ਅਸ਼ੋਕ ਬਾਂਸਲ, ਇੰਦਰਜੀਤ ਸਿੰਘ ਰੰਧਾਵਾ, ਅਮਿਤ ਠਾਕੁਰ, ਜਗਮੋਹਣ ਸਿੰਘ ਬਿੱਟੂ, ਡਾ. ਮਨਮੋਹਨ ਕੌਸ਼ਲ, ਅਵਤਾਰ ਸਿੰਘ ਕੁੰਭ, ਬਸਪਾ ਆਗੂ ਕੁਲਵੰਤ ਸਿੰਘ ਮਹਿਤੋਂ, ਸੁਨੀਲ ਭਾਰਦਵਾਜ, ਓਕਾਰ ਚੌਹਾਨ, ਗੁਰਪ੍ਰੀਤ ਸਿੰਘ ਜਿੰਮੀ, ਧਰਮਿੰਦਰ ਸੋਨੂੰ, ਰਾਜੇਸ਼ ਸ਼ਾਹੀ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਕੌਂਸਲਰਾਂ, ਆਗੂਆਂ ਅਤੇ ਪੱਤਰਕਾਰ ਸਾਥੀਆਂ ਨੇ ਸ਼ਿਰਕਤ ਕਰਕੇ ਮਾਤਾ ਰਾਜ ਦੁਲਾਰੀ ਨੂੰ ਸ਼ਰਧਾ ਦੇ ਫੁੱਲ੍ਹ ਭੇਟ ਕੀਤੇ |