16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਐਮ. ਜੀ. ਅਸ਼ੋਕਾ ਗਰਲਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਫ਼ਤਹਿਗੜ੍ਹ ਸਾਹਿਬ, 12 ਮਈ (ਬਲਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਦਸਵੀਂ ਬੋਰਡ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਵਿਚ ਐਮ.ਜੀ. ਅਸ਼ੋਕਾ ਗਰਲਜ਼ ਸਕੂਲ ਸਰਹਿੰਦ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਵੱਖਰੀ ਪਛਾਣ ਬਣਾਈ ਹੈ | ਸਕੂਲ ਦੀਆਂ ਵਿਦਿਆਰਥਣਾਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਨਾ ਸਿਰਫ਼ ਆਪਣੇ ਮਾਪਿਆਂ ਦਾ, ਸਗੋਂ ਸਕੂਲ ਦਾ ਨਾਮ ਵੀ ਚਮਕਾਇਆ ਹੈ | ਪਿ੍ੰਸੀਪਲ ਅੰਜੂ ਕੌੜਾ ਨੇ ਦੱਸਿਆ ਕਿ ਸਕੂਲ ਦੀਆਂ ਕੁੱਲ 62 ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ, ਜਿਨਾਂ 'ਚੋਂ 10 ਵਿਦਿਆਰਥਣਾਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਿਸ ਵਿਚ ਜਾਨਵੀ ਨੇ 92.46, ਹੀਨਾ ਨੇ 90.46 ਫ਼ੀਸਦੀ, ਅਮਨਦੀਪ ਨੇ 90.38 ਫ਼ੀਸਦੀ ਅਤੇ ਹਰਸ਼ਦੀਪ ਨੇ 90.24 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਅਸ਼ੋਕਾ ਐਜੂਕੇਸ਼ਨਲ ਟਰੱਸਟ ਪ੍ਰਧਾਨ ਸੀ.ਏ ਰਾਜੀਵ ਦੱਤਾ, ਉਪ ਪ੍ਰਧਾਨ ਪ੍ਰੋ. ਅਸ਼ੋਕ ਸੂਦ, ਸੈਕਟਰੀ ਸੁਰਿੰਦਰ ਭਾਰਦਵਾਜ ਅਤੇ ਮੈਨੇਜਰ ਰਾਜੀਵ ਅਗਰਵਾਲ ਨੇ ਕਿਹਾ ਕਿ ਲਗਾਤਾਰ ਕੋਸ਼ਿਸ਼ ਕਰਨ ਵਾਲੇ ਵਿਦਿਆਰਥੀ ਹੀ ਆਪਣੇ ਸੁਪਨੇ ਸਾਕਾਰ ਕਰਦੇ ਹਨ ਅਤੇ ਸਿੱਖਿਆ ਜੀਵਨ ਦੀ ਸਭ ਤੋਂ ਵੱਡੀ ਤਾਕਤ ਹੈ | ਉਨ•ਾਂ ਕਿਹਾ ਕਿ ਵਿਦਿਆਰਥਣਾਂ ਦੀ ਇਹ ਕਾਮਯਾਬੀ ਉਨਾਂ ਦੀ ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਪ੍ਰਤੀਕ ਹੈ | ਇਸ ਮੌਕੇ ਟਰੱਸਟ ਦੇ ਖ਼ਜ਼ਾਨਚੀ ਸੁਭਾਸ਼ ਸੂਦ, ਸਾਬਕਾ ਮੈਨੇਜਰ ਐਨ.ਕੇ. ਸੂਦ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਸਕੂਲ ਦੇ ਸਮੂਹ ਸਟਾਫ਼ ਨੇ ਵੀ ਵਿਦਿਆਰਥਣਾਂ ਦੀ ਇਸ ਉਪਲੱਬਧੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਠੇਕੇਦਾਰੀ ਪ੍ਰਣਾਲੀ ਹੇਠ ਕੰਮ ਕਰ ਰਹੇ ਸਫ਼ਾਈ ਸੇਵਕਾਂ ਨੂੰ ਪੱਕਾ ਕਰੇ-ਫ਼ਰੰਟ ਆਗੂ ਅਗਲੀ ਖ਼ਬਰ ਮਾਤਾ ਰਾਜ ਦੁਲਾਰੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24