16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਜ਼ਿਲ੍ਹਾ ਹਸਪਤਾਲ 'ਚ ਕੌਮਾਂਤਰੀ ਨਰਸ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 13-05-2026
• ਜ਼ਿਲ੍ਹਾ ਹਸਪਤਾਲ 'ਚ ਕੌਮਾਂਤਰੀ ਨਰਸ ਦਿਵਸ ਮਨਾਇਆ
• ਮਾਨਵਤਾ ਦੀ ਸੇਵਾ 'ਚ ਨਰਸਾਂ ਦਾ ਅਹਿਮ ਰੋਲ-ਸਿਵਲ ਸਰਜਨ
ਫ਼ਤਹਿਗੜ੍ਹ ਸਾਹਿਬ, 12 ਮਈ (ਮਨਪ੍ਰੀਤ ਸਿੰਘ)-ਜ਼ਿਲਾ ਹਸਪਤਾਲ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਹਸਪਤਾਲ ਦੀਆਂ ਸਮੂਹ ਨਰਸਾਂ ਵਲੋਂ ਕੇਕ ਕੱਟ ਕੇ 'ਕੌਮਾਂਤਰੀ ਨਰਸ ਦਿਵਸ' ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਸਿਵਲ ਸਰਜਨ ਫ਼ਤਹਿਗੜ੍ਹਸਾਹਿਬ ਡਾ. ਅਰਵਿੰਦਪਾਲ ਸਿੰਘ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਉਨਾਂ ਸਮੂਹ ਨਰਸਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਇਹ ਦਿਨ ਮਨੁੱਖਤਾ ਦੇ ਉਸ ਸਰੂਪ ਨੂੰ ਸਮਰਪਿਤ ਹੈ, ਜੋ ਬਿਨਾਂ ਕਿਸੇ ਭੇਦ-ਭਾਵ, ਰੰਗ, ਨਸਲ ਜਾਂ ਧਰਮ ਦੇ ਸਿਰਫ਼ ਸੇਵਾ ਭਾਵਨਾ ਨਾਲ ਮਰੀਜ਼ਾਂ ਦੀ ਦੇਖਭਾਲ ਕਰਦਾ ਹੈ | ਇਹ ਦਿਨ ਫਲੋਰੈਂਸ ਨਾਈਟਿੰਗਲ ਦੇ ਜਨਮ ਦਿਨ ਦੀ ਯਾਦ ਵਿਚ ਮਨਾਇਆ ਜਾਂਦਾ ਹੈ | ਅੱਜ ਵੀ ਉਨਾਂ ਦਾ ਜੀਵਨ ਲੱਖਾਂ ਨਰਸਾਂ ਲਈ ਪ੍ਰੇਰਨਾ ਸਰੋਤ ਹੈ | ਉਨਾਂ ਕਿਹਾ ਕਿ ਬਹੁਤ ਸਾਰੀਆਂ ਨਰਸਾਂ ਆਪਣੇ ਛੋਟੇ-ਛੋਟੇ ਬੱਚਿਆਂ, ਬਜ਼ੁਰਗ ਮਾਤਾ-ਪਿਤਾ ਅਤੇ ਪਰਿਵਾਰ ਤੋਂ ਦੂਰ ਰਹਿ ਕੇ ਵੀ ਆਪਣੀ ਡਿਊਟੀ ਤਨਦੇਹੀ ਨਾਲ ਕਰਕੇ ਮਾਨਵਤਾ ਦੀ ਸੇਵਾ ਵਿਚ ਅਹਿਮ ਰੋਲ ਨਿਭਾ ਰਹੀਆਂ ਹਨ | ਸੀਨੀਅਰ ਮੈਡੀਕਲ ਅਫ਼ਸਰ ਡਾ. ਬੇਦੀ ਨੇ ਕਿਹਾ ਕਿ ਹਸਪਤਾਲਾਂ ਦੀ ਕਾਰਜ ਪ੍ਰਣਾਲੀ ਵਿਚ ਨਰਸਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਤੇ ਨਰਸਾਂ ਹਸਪਤਾਲ ਦਾ ਦਿਲ ਹੁੰਦੀਆਂ ਹਨ, ਜਿਨਾਂ ਦੀ ਧੜਕਣ ਨਾਲ ਸਾਰੀ ਸਿਹਤ ਪ੍ਰਣਾਲੀ ਚੱਲਦੀ ਹੈ | ਉਨਾਂ ਕਿਹਾ ਕਿ ਨਰਸਾਂ ਮੈਡੀਕਲ ਉਪਕਰਨ ਚਲਾਉਣ, ਐਮਰਜੈਂਸੀ ਸਥਿਤੀਆਂ ਵਿਚ ਤੁਰੰਤ ਫ਼ੈਸਲੇ ਲੈਣ, ਆਪ੍ਰੇਸ਼ਨ ਥੀਏਟਰਾਂ ਵਿਚ ਮਹੱਤਵਪੂਰਨ ਸਹਿਯੋਗ ਦੇਣ ਦੀ ਸਮਰੱਥਾ ਰੱਖਦੀਆਂ ਹਨ | ਉਨਾਂ ਕਿਹਾ ਕਿ ਹਸਪਤਾਲਾਂ ਵਿਚ ਮਰੀਜ਼ਾਂ ਦੇ ਰਿਸ਼ਤੇਦਾਰਾਂ ਵਲੋਂ ਉਨਾਂ ਨਾਲ ਕੀਤੀ ਜਾਂਦੀ ਬਦਸਲੂਕੀ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਸਾਡੀ ਸਮੂਹਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਅਜਿਹਾ ਮਾਹੌਲ ਸਿਰਜੀਏ ਜਿੱਥੇ ਹਰ ਨਰਸ ਆਪਣੇ ਆਪ ਨੂੰ ਸੁਰੱਖਿਅਤ ਅਤੇ ਸਨਮਾਨਿਤ ਮਹਿਸੂਸ ਕਰੇ | ਇਸ ਮੌਕੇ 'ਤੇ ਨਰਸਿੰਗ ਸਿਸਟਰ ਪਰਵਿੰਦਰ ਕੌਰ, ਜਸਪਾਲ ਕੌਰ ਅਤੇ ਕੁਲਬੀਰ ਕੌਰ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ 'ਤੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਫੈਸਿਲਟੀ ਮੈਨੇਜਰ ਕੁਲਵਿੰਦਰ ਕੌਰ ਤੋਂ ਇਲਾਵਾ ਹਸਪਤਾਲ ਦੀਆਂ ਸਮੂਹ ਨਰਸਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਘਰਾਂ ਵਿਚ ਯੋਗਾ ਕਰਵਾਉਣ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਰੱਖਿਆ ਜਾਵੇਗਾ-ਜਥੇਦਾਰ ਅਵਤਾਰ ਸਿੰਘ ਰਿ... ਅਗਲੀ ਖ਼ਬਰ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਯਤਨਸ਼ੀਲ-ਵਿਧਾਇਕ ਰਾਏ
Ad Position 24