ਅਮਲੋਹ, 12 ਮਈ (ਕੇਵਲ ਸਿੰਘ)-ਦੇਸ਼ ਭਗਤ ਗਲੋਬਲ ਸਕੂਲ ਵਿਖੇ ਮਾਵਾਂ ਦੇ ਪਿਆਰ, ਸਨੇਹ ਅਤੇ ਸਮਰਪਣ ਨੂੰ ਸਮਰਪਿਤ ਮਾਂ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਰੰਗਾਰੰਗ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮਾਵਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਮਾਗਮ ਦੀ ਰੌਣਕ ਵਧਾਈ | ਸਮਾਰੋਹ ਦੀ ਸ਼ੁਰੂਆਤ ਸਕੂਲ ਦੀ ਪਿ੍ੰਸੀਪਲ ਇੰਦੂ ਸ਼ਰਮਾ ਵਲੋਂ ਸਾਰੀਆਂ ਮਾਵਾਂ ਦੇ ਨਿੱਘੇ ਸਵਾਗਤ ਨਾਲ ਕੀਤੀ ਗਈ | ਇਸ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਨਮੋਹਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨਾਂ ਨੇ ਸਭ ਦਾ ਮਨ ਮੋਹ ਲਿਆ | ਸਮਾਗਮ ਦਾ ਮੁੱਖ ਆਕਰਸ਼ਨ ਰੈਂਪ ਵਾਕ ਰਾਊਾਡ ਰਿਹਾ, ਜਿੱਥੇ ਮਾਵਾਂ ਨੇ ਪੂਰੇ ਆਤਮਵਿਸ਼ਵਾਸ ਅਤੇ ਸ਼ਾਨ ਨਾਲ ਸਟੇਜ 'ਤੇ ਆਪਣੀ ਵਿਲੱਖਣ ਪੇਸ਼ਕਾਰੀ ਦਿੱਤੀ | ਇਸ ਤੋਂ ਇਲਾਵਾ ਨਾਚ, ਗਾਇਕੀ, ਕਲਾ ਅਤੇ ਮਹਿੰਦੀ ਮੁਕਾਬਲਿਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾਇਆ | ਇਨਾਮ ਵੰਡ ਸਮਾਰੋਹ ਦੌਰਾਨ ਜੇਤੂ ਮਾਵਾਂ ਨੂੰ ਡਾਂਸਿੰਗ ਦੀਵਾ, ਨਾਈਟਿੰਗੇਲ ਮੌਮ, ਹੀਨਾ ਕਵੀਨ, ਆਰਟਿਸਟਿਕ ਮੌਮ, ਗ੍ਰੇਸ ਇਨ ਸਟਾਈਲ ਅਤੇ ਮਿਲੀਅਨ ਡਾਲਰ ਸਮਾਈਲ ਵਰਗੇ ਵਿਸ਼ੇਸ਼ ਖ਼ਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਮਾਵਾਂ ਦਾ ਧੰਨਵਾਦ ਕੀਤਾ |