ਖਮਾਣੋਂ, 12 ਮਈ (ਜੋਗਿੰਦਰ ਪਾਲ)-ਬਲਾਕ ਕਾਂਗਰਸ ਖਮਾਣੋਂ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਦੀ ਅਗਵਾਈ ਹੇਠ ਨਗਰ ਪੰਚਾਇਤ ਖਮਾਣੋਂ ਦੇ ਸਾਬਕਾ ਪ੍ਰਧਾਨ ਬਲਮਜੀਤ ਸਿੰਘ ਪਿ੍ੰਸੀ ਨੰਬਰਦਾਰ ਅਤੇ ਸਾਬਕਾ ਕੌਂਸਲਰ ਰਵਿੰਦਰ ਕੁਮਾਰ ਬਬਲਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਜ਼ਿਲ੍ਹਾ ਪ੍ਰਧਾਨ ਰਾਮਗੜ੍ਹ ਅਤੇ ਬਲਾਕ ਪ੍ਰਧਾਨ ਜੀਤੀ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਦਿਆਂ ਸਿਰੋਪਾਉ ਭੇਟ ਕਰਕੇ ਸਵਾਗਤ ਕੀਤਾ ਅਤੇ ਕਿਹਾ ਕਿ ਕਾਂਗਰਸ ਪਾਰਟੀ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੰਦੀ ਹੈ ਅਤੇ ਇਨ੍ਹਾਂ ਆਗੂਆਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਵੱਡੀ ਮਜ਼ਬੂਤੀ ਮਿਲੇਗੀ | ਜ਼ਿਲ੍ਹਾ ਪ੍ਰਧਾਨ ਰਾਮਗੜ੍ਹ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ ਅਤੇ ਸਰਕਾਰ ਸਿਰਫ਼ ਵੱਡੇ-ਵੱਡੇ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਗੰੁਮਰਾਹ ਕਰ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਵਿਕਾਸ ਦੇ ਸਾਰੇ ਕਾਰਜ ਠੱਪ ਪਏ ਹਨ | ਬਲਮਜੀਤ ਸਿੰਘ ਪਿ੍ੰਸੀ ਅਤੇ ਰਵਿੰਦਰ ਬਬਲਾ ਨੇ ਕਿਹਾ ਕਿ ਉਹ ਬਲਾਕ ਖਮਾਣੋਂ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਬਣਦੇ ਯਤਨ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਅਨੁਸਾਰ ਕੰਮ ਕਰਨਗੇ | ਇਸ ਮੌਕੇ ਕਿਸ਼ੋਰੀ ਲਾਲ ਗਾਬਾ ਸ਼ਹਿਰੀ ਪ੍ਰਧਾਨ, ਨਾਜਰ ਸਿੰਘ ਰੱਤੋਂ ਬਲਾਕ ਪ੍ਰਧਾਨ ਕਿਸਾਨ ਵਿੰਗ, ਬੂਟਾ ਸਿੰਘ ਖਮਾਣੋਂ, ਜਗਵਿੰਦਰ ਸਿੰਘ ਜੱਗੀ ਅਤੇ ਅਨਮੋਲ ਸੋਨੂੰ ਗਾਬਾ ਵੀ ਹਾਜ਼ਰ ਸਨ |