16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪਾਈਨ ਗਰੋਵ ਪਬਲਿਕ ਸਕੂਲ ਵਿਚ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 13-05-2026
ਬਸੀ ਪਠਾਣਾਂ, 12 ਮਈ (ਪੱਤਰ ਪ੍ਰੇਰਕ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਵਿਚ ਮਾਂ ਦਿਵਸ ਬੜੇ ਪਿਆਰ, ਸਨੇਹ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਕਵਿਤਾਵਾਂ, ਗੀਤਾਂ ਅਤੇ ਸੁੰਦਰ ਸੰਦੇਸ਼ਾਂ ਰਾਹੀਂ ਮਾਂ ਦੇ ਨਿਸ਼ਕਾਮ ਪਿਆਰ, ਤਿਆਗ ਅਤੇ ਮਮਤਾ ਨੂੰ ਨਮਨ ਕੀਤਾ ਗਿਆ | ਵਿਦਿਆਰਥੀਆਂ ਦੀਆਂ ਰੰਗਾਰੰਗ ਅਤੇ ਭਾਵੁਕ ਪ੍ਰਸਤੁਤੀਆਂ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ | ਮੰਚ ਸੰਚਾਲਨ ਪ੍ਰਭਜੀਤ ਕੌਰ ਵਲੋਂ ਕੀਤਾ ਗਿਆ, ਜਦਕਿ ਜੀਵਨਜੋਤ ਸਿੰਘ ਨੇ ਪ੍ਰੇਰਨਾਦਾਇਕ ਵਿਚਾਰ ਪੇਸ਼ ਕੀਤੇ | ਐਸ਼ਵੀਰ ਕੌਰ ਨੇ ਮਾਂ ਦਿਵਸ ਨਾਲ ਸੰਬੰਧਿਤ ਜਾਣਕਾਰੀ ਭਰਪੂਰ ਤੱਥ ਸਾਂਝੇ ਕੀਤੇ ਅਤੇ ਸਹਿਬਾਜ਼ ਸਿੰਘ ਨੇ ਵਿਸ਼ੇ 'ਤੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਸੀਰਤ ਕੌਰ ਤੇ ਮਨਮੀਤ ਵਲੋਂ ਹਿੰਦੀ ਕਵਿਤਾਵਾਂ, ਜਦਕਿ ਜਸਲੀਨ ਤੇ ਹਰਸ਼ਨ ਵਲੋਂ ਅੰਗਰੇਜ਼ੀ ਕਵਿਤਾਵਾਂ ਪੇਸ਼ ਕਰਕੇ ਮਾਂ ਦੇ ਪਿਆਰ ਅਤੇ ਮਹਾਨਤਾ ਨੂੰ ਸੁੰਦਰ ਢੰਗ ਨਾਲ ਦਰਸਾਇਆ ਗਿਆ | ਸਕੂਲ ਦੇ ਪ੍ਰਧਾਨ ਵਿਜੈ ਕੌਸ਼ਲ, ਚੇਅਰਪਰਸਨ ਵੀਨਾ ਕੌਸ਼ਲ ਅਤੇ ਪਿ੍ੰਸੀਪਲ ਨੀਤੂ ਕੁਮਾਰ ਨੇ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ, ਜੋ ਜੀਵਨ ਵਿਚ ਸੰਸਕਾਰਾਂ ਅਤੇ ਸਫਲਤਾ ਦੀ ਮਜ਼ਬੂਤ ਨੀਂਹ ਰੱਖਦੀ ਹੈ | ਉਨ•ਾਂ ਵਿਦਿਆਰਥੀਆਂ ਨੂੰ ਮਾਪਿਆਂ ਦੇ ਸਤਿਕਾਰ ਅਤੇ ਪਰਿਵਾਰਕ ਮੁੱਲਾਂ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਅਨੁਪਿ੍ਤਾ ਜੌਹਲ ਨੇ ਪਟਿਆਲਾ ਵਿਖੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਨਗਰ ਪੰਚਾਇਤ ਖਮਾਣੋਂ ਦੇ ਸਾਬਕਾ ਪ੍ਰਧਾਨ ਪਿ੍ੰਸੀ ਤੇ ਸਾਬਕਾ ਕੌਂਸਲਰ ਬਬਲਾ ਕਾਂਗਰਸ 'ਚ ਹੋਏ ਸ਼ਾਮਿਲ
Ad Position 24