16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਅਨੁਪਿ੍ਤਾ ਜੌਹਲ ਨੇ ਪਟਿਆਲਾ ਵਿਖੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 13-05-2026
• ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮਾਂਬੱਧ ਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨਾ ਹੋਵੇਗਾ ਮੁੱਖ ਟੀਚਾ-ਅਨੁਪਿ੍ਤਾ ਜੌਹਲ
ਪਟਿਆਲਾ, 12 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਨੁਪਿ੍ਤਾ ਜੌਹਲ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਏ.ਡੀ.ਸੀ. ਅਨੁਪਿ੍ਤਾ ਜੌਹਲ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਤਰਜੀਹਾਂ ਮੁਤਾਬਕ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੋਵੇਗਾ | ਏ.ਡੀ.ਸੀ. ਜੌਹਲ ਨੇ ਕਿਹਾ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਸਮੇਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਵੀ ਉਹ ਉਪਰਾਲੇ ਕਰਨਗੇ |
ਜ਼ਿਕਰਯੋਗ ਹੈ ਕਿ ਅਨੁਪਿ੍ਤਾ ਜੌਹਲ ਨੇ ਇਸ ਤੋਂ ਪਹਿਲਾਂ ਬਤੌਰ ਏ. ਡੀ. ਸੀ. ਮਾਨਸਾ, ਬਰਨਾਲਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਸਮੇਤ ਐਸ.ਡੀ.ਐਮ. ਵਜੋਂ ਸਮਰਾਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ | ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਲਣ ਸਮੇਂ ਏ.ਡੀ.ਸੀ. ਦਫ਼ਤਰ ਦੇ ਅਮਲੇ ਨੇ ਉਨ੍ਹਾਂ ਦਾ ਸਵਾਗਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਨੌਰ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦਾ ਸੰਘਰਸ਼ ਪ੍ਰਚੰਡ, ਹੜਤਾਲ ਦੇ 7ਵੇਂ ਦਿਨ ਸਰਕਾਰ ਵਿਰੁੱਧ ਕੱਢੀ ਰੋਸ ਰੈਲੀ ਅਗਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ਵਿਚ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24