2 ਮੋਟਰਸਾਈਕਲ ਸਵਾਰ ਔਰਤ ਤੋਂ ਨਕਦੀ, ਮੋਬਾਈਲ ਅਤੇ ਸੂਟਾਂ ਵਾਲਾ ਬੈਗ ਖੋਹ ਕੇ ਹੋਏ ਫ਼ਰਾਰ
ਅਜੀਤ ਡੈਸਕ
13-05-2026
ਰਾਜਪੁਰਾ, 12 ਮਈ (ਜੀ.ਪੀ. ਸਿੰਘ)-ਇਕ ਔਰਤ ਤੋਂ ਦੋ ਮੋਟਰਸਾਈਕਲ ਸਵਾਰ ਨਗਦੀ, ਮੋਬਾਈਲ ਅਤੇ ਸੂਟਾਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਕੇਸ ਦਰਜ ਕਰਕੇ ਦੋਵੇਂ ਝਪਟਮਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮਨਜੀਤ ਕੌਰ ਪਤਨੀ ਭੁਪਿੰਦਰ ਸਿੰਘ ਵਾਸੀ ਪਿੰਡ ਮਹਿਮਾ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੇ ਦਿਨ ਜਦੋਂ ਉਹ ਪਿੰਡ ਖੈਰਪੁਰ ਜੱਟਾਂ ਦੇ ਸ਼ਮਸ਼ਾਨਘਾਟ ਨੇੜਿਓ ਲੰਘ ਰਹੀ ਸੀ ਤਾਂ ਦੋ ਮੂੰਹ ਬੰਨ੍ਹੇ ਅਣਪਛਾਤੇ ਵਿਅਕਤੀ ਮੋਟਰਸਾਈਕਲ ਤੇ ਆਏ ਅਤੇ ਉਸ ਦੇ ਹੱਥ ਵਿਚ ਫੜਿਆ ਬੈਗ ਝਪਟ ਕੇ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਬੈਗ ਵਿਚ 22 ਹਜਾਰ ਰੁਪਏ ਦੀ ਨਗਦੀ, 1 ਮੋਬਾਈਲ ਅਤੇ 3 ਸੂਟ ਸਨ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |