16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕਾਂਗਰਸ ਦੀ ਸਰਕਾਰ ਬਣਨ 'ਤੇ ਬਸੀ ਪਠਾਣਾਂ ਸ਼ਹਿਰ ਦੀ ਕਾਇਆ ਕਲਪ ਹੋਵੇਗੀ-ਢੋਲੇਵਾਲ

Ad Position 21
No active advertisement
ਅਜੀਤ ਡੈਸਕ 13-05-2026
ਬਸੀ ਪਠਾਣਾ, 12 ਮਈ (ਪੱਤਰ ਪ੍ਰੇਰਕ)-ਕਾਂਗਰਸ ਪਾਰਟੀ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੋ ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਕਿਹਾ ਕਿ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਆਉਣ 'ਤੇ ਬਸੀ ਪਠਾਣਾਂ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜਿਸ ਸ਼ਹਿਰ ਦੀਆਂ ਮੁੱਖ ਸੜਕਾਂ ਤੇ ਗੰਦਗੀ ਦੇ ਢੇਰ ਲੋਕਾਂ ਦਾ ਸਵਾਗਤ ਕਰਦੇ ਹੋਣ, ਉਸ ਸ਼ਹਿਰ ਦਾ ਅੰਦਰੋਂ ਕੀ ਹਾਲ ਹੋਵੇਗਾ, ਸਮਝਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਵਿਕਾਸ ਪੂਰੀ ਤਰਾਂ ਨਾਲ ਠੱਪ ਹੈ | ਇਨ੍ਹਾਂ ਹੀ ਨਹੀਂ ਬਸੀ ਪਠਾਣਾਂ ਸ਼ਹਿਰ ਅੰਦਰ ਪਾਣੀ ਦੀ ਨਿਕਾਸੀ ਅਤੇ ਸਫ਼ਾਈ ਦਾ ਹੈ ਬੁਰਾ ਹਾਲ ਹੈ | ਕਈ ਥਾਵਾਂ 'ਤੇ ਨਾਲੀਆਂ ਦੀ ਸਫ਼ਾਈ ਨਾ ਹੋਣ ਕਰਕੇ ਸੜਕਾਂ 'ਤੇ ਖੜ੍ਹਾ ਗੰਦਾ ਪਾਣੀ ਛੱਪੜ ਦਾ ਰੂਪ ਧਾਰਨ ਕਰ ਚੁੱਕਾ ਹੈ, ਜਿਸ ਕਰਕੇ ਬਦਬੂ ਫੈਲ ਰਹੀ ਹੈ ਅਤੇ ਮੱਖੀਆਂ ਮੱਛਰਾਂ ਦੀ ਭਰਮਾਰ ਹੋ ਰਹੀ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ | ਸਰਹਿੰਦ ਰੋਡ ਨੂੰ ਲਿੰਕ ਕਰਦਾ ਬਾਈਪਾਸ ਕੂੜੇ ਅਤੇ ਪੋਲੀਥੀਨ ਨਾਲ ਭਰਿਆ ਪਿਆ ਹੈ | ਬਾਈਪਾਸ ਦੇ ਦੋਨੋਂ ਪਾਸੇ ਗੰਦਗੀ ਦੇ ਢੇਰਾਂ ਕਰਕੇ ਉੱਥੋਂ ਲੰਘਣਾ ਵੀ ਮੁਸ਼ਕਿਲ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਨੂੰ ਇਸ ਪਾਸੇ ਤੁਰੰਤ ਧਿਆਨ ਦੇ ਕੇ ਸਫ਼ਾਈ ਕਰਵਾਉਣੀ ਚਾਹੀਦੀ ਹੈ ਤਾਂ ਜੋ ਸ਼ਹਿਰ ਦੇ ਵਸ਼ਿੰਦਿਆਂ ਨੂੰ ਪੇਸ਼ ਆ ਰਹੀ ਮੁਸ਼ਕਿਲ ਦੂਰ ਹੋ ਸਕੇ | ਇਸ ਮੌਕੇ ਸੀਨੀਅਰ ਆਗੂ ਅਸ਼ੋਕ ਗੌਤਮ ਅਤੇ ਮਾਸਟਰ ਕੌਰ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਾਤ 'ਚ 13 ਸਾਲ ਦੇ ਬੱਚੇ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਮੰਡੀ ਗੋਬਿੰਦਗੜ੍ਹ ਦੀ ਮਾਸਿਕ ਮੀਟਿੰਗ
Ad Position 24