04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤੇ ਨੌਜਵਾਨ ਨੂੰ ਅਦਾਲਤ ਨੇ ਸੁਣਾਈ ਕੈਦ

Ad Position 21
No active advertisement
ਅਜੀਤ ਡੈਸਕ 14-05-2026
ਫ਼ਤਹਿਗੜ੍ਹ ਸਾਹਿਬ, 13 ਮਈ (ਬਲਜਿੰਦਰ ਸਿੰਘ)-ਕਰੀਬ ਪੰਜ ਸਾਲ ਪਹਿਲਾਂ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤੇ ਗਏ ਬਸੀ ਪਠਾਣਾਂ ਦੇ ਇਕ ਨੌਜਵਾਨ ਨੂੰ ਸਥਾਨਕ ਅਦਾਲਤ ਵਲੋਂ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਏ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ 18 ਜੂਨ 2021 ਨੂੰ ਥਾਣਾ ਬਸੀ ਪਠਾਣਾਂ ਵਿਖੇ ਧਾਰਾ 22(ਬੀ)/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਗਏ ਮੁਕੱਦਮੇ ਦੇ ਸਬੰਧ ਵਿਚ ਬਲਰਾਮ ਕੁਮਾਰ ਉਰਫ਼ ਬੱਬੂ ਵਾਸੀ ਬਸੀ ਪਠਾਣਾਂ ਨੂੰ ਗਿ੍ਫ਼ਤਾਰ ਕਰਦੇ ਹੋਏ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਬਸੀ ਪਠਾਣਾਂ ਦੇ ਰਾਮ ਮੰਦਰ ਟੀ ਪੁਆਇੰਟ ਨਜ਼ਦੀਕ ਮੌਜੂਦ ਪੁਲਿਸ ਪਾਰਟੀ ਨੂੰ ਚੈਕਿੰਗ ਕਰਦੇ ਦੇਖ ਪੈਦਲ ਆ ਰਹੇ ਬਲਰਾਮ ਕੁਮਾਰ ਨੇ ਕਾਹਲੀ ਨਾਲ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ | ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਚੋਂ 400 ਗੋਲੀਆਂ ਲੋਮੋਟਿਲ ਬਰਾਮਦ ਹੋਈਆਂ | ਇਸ ਸਬੰਧੀ ਫ਼ਤਹਿਗੜ੍ਹ ਸਾਹਿਬ ਅਦਾਲਤ ਵਿਚ ਚੱਲੀ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ਤੇ ਸਪੈਸ਼ਲ ਅਦਾਲਤ ਨੇ ਬਲਰਾਮ ਕੁਮਾਰ ਉਰਫ਼ ਬੱਬੂ ਨੂੰ ਮਾਮਲੇ ਵਿਚ ਧਾਰਾ 22(ਬੀ) ਐਨ.ਡੀ.ਪੀ.ਐਸ. ਐਕਟ ਤਹਿਤ ਦੋਸ਼ੀ ਮੰਨਦੇ ਹੋਏ ਚਾਰ ਸਾਲ ਕੈਦ ਬਾਮੁਸ਼ੱਕਤ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ |
Ad Position 22
No active advertisement
ਪਿਛਲੀ ਖ਼ਬਰ ਆਗਾਮੀ ਮੌਨਸੂਨ ਸੀਜ਼ਨ ਤੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ-ਡਿਪਟੀ ਕਮਿਸ਼ਨ... ਅਗਲੀ ਖ਼ਬਰ ਸੰਤ ਰਾਮਪਾਲ ਦੇ ਸਤਲੋਕ ਆਸ਼ਰਮ ਖਮਾਣੋਂ ਨੇ ਅਪਾਹਜ ਵਿਧਵਾ ਨੂੰ ਬਣਵਾ ਕੇ ਦਿੱਤਾ ਮਕਾਨ
Ad Position 24