04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਆਗਾਮੀ ਮੌਨਸੂਨ ਸੀਜ਼ਨ ਤੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 14-05-2026
ਫ਼ਤਹਿਗੜ੍ਹ ਸਾਹਿਬ, 13 ਮਈ (ਰਾਜਿੰਦਰ ਸਿੰਘ)-ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਤੇ ਅਜਿਹੇ ਸਾਰੇ ਕਾਰਜ ਵੇਲੇ ਸਿਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ | ਉਨ੍ਹਾਂ ਆਖਿਆ ਕਿ ਇਨ੍ਹਾਂ ਕਾਰਜਾਂ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪੋ ਆਪਣੇ ਸਬ-ਡਵੀਜ਼ਨ ਵਿਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਖ਼ੁਦ ਨਿਗਰਾਨੀ ਕਰਨ ਤਾਂ ਜੋ ਬਰਸਾਤਾਂ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਕਿਹਾ ਕਿ ਸ਼ਹਿਰੀ ਇਲਾਕਿਆਂ ਵਿਚ ਬਣੀਆਂ ਡਰੇਨਾਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਅਤੇ ਜਿੱਥੇ ਕਿਧਰੇ ਵੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਆ ਰਹੀ ਹੈ, ਉੱਥੇ ਤੁਰੰਤ ਸਫ਼ਾਈ ਕਰਵਾ ਕੇ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਤਾਂ ਜੋ ਬਿਮਾਰੀਆਂ ਨਾ ਫੈਲ ਸਕਣ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਾਣੀ ਦੀ ਨਿਕਾਸੀ ਵਿਚ ਕਿਸੇ ਵੀ ਕਿਸਮ ਦਾ ਵਿਘਨ ਪਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਪਾਣੀ ਦੀ ਨਿਕਾਸੀ ਵਿਚ ਰੁਕਾਵਟ ਨਾ ਆਵੇ | ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਲਈ ਜ਼ਿਲ੍ਹਾ ਪੱਧਰ 'ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ | ਹੜ੍ਹ ਕੰਟਰੋਲ ਰੂਮ ਦੇ ਟੈਲੀਫ਼ੋਨ ਨੰਬਰ 'ਤੇ ਸੰਪਰਕ ਕਰਕੇ ਹੜ੍ਹਾਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ | ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ 'ਚੋਂ ਲੰਘਦੇ ਚੋਅ, ਨਾਲ਼ੇ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ | ਸੜਕਾਂ 'ਤੇ ਆਉਂਦੀਆਂ ਪੁਲੀਆਂ ਜਾਂ ਰੇਲਵੇ ਲਾਈਨਜ਼ ਦੇ ਥੱਲਿਓਾ ਪਾਣੀ ਲੰਘਣ ਲਈ ਬਣਾਏ ਲਾਂਘੇ ਹਰ ਹਾਲ ਸਾਫ਼ ਕੀਤੇ ਜਾਣ ਤੇ ਸੜਕਾਂ ਦੇ ਨਾਲ-ਨਾਲ ਬਣੀਆਂ ਡਰੇਨਾਂ ਦੀ ਸਫ਼ਾਈ ਕਰ ਕੇ ਉਨ੍ਹਾਂ ਉੱਤੇ ਢੱਕਣ ਰੱਖੇ ਹੋਣੇ ਯਕੀਨੀ ਬਣਾਏ ਜਾਣ | ਉਨ੍ਹਾਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਆਦੇਸ਼ ਦਿੱਤੇ ਕਿ ਸੰਭਾਵੀ ਹੜ੍ਹਾਂ ਮੌਕੇ ਬਣਾਏ ਜਾਣ ਵਾਲੇ ਰਾਹਤ ਸੈਂਟਰਾਂ ਦੀਆਂ ਇਮਾਰਤਾਂ ਦੀ ਸ਼ਨਾਖ਼ਤ ਕਰਕੇ ਰਿਪੋਰਟ ਭੇਜੀ ਜਾਵੇ | ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਲੋੜੀਂਦੀਆਂ ਦਵਾਈਆਂ ਦਾ ਪਹਿਲਾਂ ਹੀ ਪ੍ਰਬੰਧ ਕੀਤਾ ਜਾਵੇ | ਉਨ੍ਹਾਂ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਨੂੰ ਕਿਹਾ ਕਿ ਹੜ੍ਹਾਂ ਦੌਰਾਨ ਪਸ਼ੂਆਂ ਲਈ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤੇ ਜਾਣ ਅਤੇ ਉਨ੍ਹਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ | ਡੀ.ਸੀ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੁਦਰਤੀ ਜਲ ਸਰੋਤ ਸਾਧਨਾਂ ਦੇ ਕੰਢੇ ਮਜ਼ਬੂਤ ਕੀਤੇ ਜਾਣ ਅਤੇ ਉਨ੍ਹਾਂ 'ਚੋਂ ਗਾਰ ਕੱਢਣ ਦਾ ਕੰਮ ਵੀ ਜਲਦ ਮੁਕੰਮਲ ਕੀਤਾ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸ.ਡੀ.ਐਮ. ਬਸੀ ਪਠਾਣਾਂ ਦੀਪਜੌਤ ਕੌਰ, ਸਮੂਹ ਕਾਰਜ ਸਾਧਕ ਅਫ਼ਸਰ, ਸਮੂਹ ਬੀ.ਡੀ.ਪੀ.ਓਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 7 ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਨਤੀਜਿਆਂ ਦੌਰਾਨ ਮੈਰਿਟ ਸੂਚ... ਅਗਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤੇ ਨੌਜਵਾਨ ਨੂੰ ਅਦਾਲਤ ਨੇ ਸੁਣਾਈ ਕੈਦ
Ad Position 24