04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਸਕੂਲ ਹੰਸਾਲੀ ਖੇੜਾ ਦਾ 8ਵੀਂ ਤੇ 10ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 14-05-2026
ਫ਼ਤਹਿਗੜ੍ਹ ਸਾਹਿਬ, 13 ਮਈ (ਮਨਪ੍ਰੀਤ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹੰਸਾਲੀ (ਖੇੜਾ) ਦਾ ਪੰਜਾਬ ਸਿੱਖਿਆ ਬੋਰਡ ਦਾ ਅੱਠਵੀਂ ਅਤੇ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਤੇ ਸ਼ਾਨਦਾਰ ਰਿਹਾ ਹੈ | ਸਕੂਲ ਹੰਸਾਲੀ ਖੇੜਾ ਵਿਖੇ ਸੋ ਫ਼ੀਸਦੀ ਆਏ ਨਤੀਜਿਆਂ ਤੋਂ ਬਾਅਦ ਖ਼ੁਸ਼ੀ ਵਿਚ ਸ਼ੁਕਰਾਨੇ ਵਜੋਂ ਸਕੂਲ ਦੀ ਪਿ੍ੰਸੀਪਲ ਰਮਾ ਬਾਠ ਦੀ ਅਗਵਾਈ ਹੇਠ ਬੱਚਿਆਂ ਨੇ ਸੰਤ ਬਾਬਾ ਅਜੀਤ ਸਿੰਘ ਦੇ ਤਪਸਥਾਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੰਤ ਨਿਰਮਲ ਆਸ਼ਰਮ ਹੰਸਾਲੀ ਵਿਖੇ ਮੱਥਾ ਟੇਕ ਮੌਜੂਦਾ ਮੁਖੀ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ | ਉਨ੍ਹਾਂ ਨੇ ਖ਼ਾਸ ਤੌਰ 'ਤੇ ਅੱਠਵੀਂ ਜਮਾਤ ਦੀ ਅਮਨਜੋਤ ਕੌਰ 86.8 ਫ਼ੀਸਦੀ, ਮਨਿੰਦਰ ਸਿੰਘ 85.5 ਫ਼ੀਸਦੀ, ਹਰਸੀਰਤ ਕੌਰ 83.3 ਫ਼ੀਸਦੀ ਅਤੇ ਦਸਵੀਂ ਜਮਾਤ ਦੀ ਸਿਮਰਨਜੀਤ ਕੌਰ 95.53 ਫ਼ੀਸਦੀ, ਸਾਹਿਲ ਪ੍ਰੀਤ ਸਿੰਘ 87.7 ਫ਼ੀਸਦੀ ਅਤੇ 86 ਫ਼ੀਸਦੀ ਅੰਕ ਹਾਸਲ ਕਰਨ ਵਾਲੇ ਹਰਪ੍ਰੀਤ ਸਿੰਘ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਸਕੂਲ ਦਾ ਨਤੀਜਾ ਸੌ ਫ਼ੀਸਦੀ ਆਉਣ ਨਾਲ ਸਕੂਲ ਦਾ ਮਾਣ ਵਧਿਆ ਹੈ ਤੇ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਸਮਰਪਣ ਅਤੇ ਪ੍ਰਬੰਧਨ ਦੇ ਮਾਰਗ ਦਰਸ਼ਨ ਦਾ ਪ੍ਰਮਾਣ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਹੀ ਸਫਲਤਾ ਦੀ ਕੁੰਜੀ ਹੈ | ਬਾਬਾ ਪਰਮਜੀਤ ਸਿੰਘ ਵਲੋਂ ਵਧੀਆ ਨੰਬਰ ਲੈਣ ਵਾਲੇ ਬੱਚਿਆਂ ਨੂੰ ਇਕ-ਇਕ ਡੱਬਾ ਦੇਸੀ ਘਿਉ ਦਾ ਅਤੇ ਉਨ੍ਹਾਂ ਦੇ ਸਤਿਕਾਰ ਅਤੇ ਉਤਸ਼ਾਹ ਵਧਾਉਣ ਲਈ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ | ਸਕੂਲ ਦੇ ਮੈਨੇਜਰ ਸਾਧੂ ਰਾਮ ਭੱਟਮਾਜਰਾ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਉਨ੍ਹਾਂ ਦੇ ਸਮਰਥਨ ਅਤੇ ਮਾਰਗ ਦਰਸ਼ਨ ਦਾ ਸਿਹਰਾ ਦਿੰਦੇ ਹੋਏ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਬਾਪੂ ਗੁਰਦੇਵ ਸਿੰਘ, ਮਹਿੰਦਰ ਸਿੰਘ ਸਿੱਧੂ, ਰਮਨਦੀਪ ਕੌਰ, ਗੁਰਜੋਤ ਕੌਰ, ਅੰਸ਼ੂ, ਹਰਪ੍ਰੀਤ ਕੌਰ, ਆਸ਼ੂ ਜੱਸੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਓ ਸਟਾਫ਼ ਦੀ ਪੁਲਿਸ ਪਾਰਟੀ ਨੇ ਭਗੌੜੇ ਨੂੰ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਾ ਫਰੌਰ ਵਿਖੇ ਖੋ-ਖੋ ਮੀਟ ਕਰਵਾਈ
Ad Position 24