ਫ਼ਤਹਿਗੜ੍ਹ ਸਾਹਿਬ, 13 ਮਈ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ, ਫ਼ਤਹਿ ਸਿੰਘ ਸੀਨੀ. ਸੈਕੰ. ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ ਮੈਰਿਟ ਸੂਚੀ ਵਿਚ ਨਾਮ ਦਰਜ ਕਰਵਾਇਆ ਹੈ | ਸਕੂਲ ਟਰੱਸਟ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਦਸਵੀਂ ਜਮਾਤ ਦੇ ਵਿਦਿਆਰਥੀ ਜਪਜੋਤ ਸਿੰਘ ਸਪੁੱਤਰ ਅਮਰਜੀਤ ਸਿੰਘ ਨੇ 631 ਅੰਕ 97.08 ਫ਼ੀਸਦੀ ਪ੍ਰਾਪਤ ਕਰਕੇ ਸੂਬੇ ਦੀ ਮੈਰਿਟ ਵਿਚ 14ਵਾਂ ਰੈਂਕ ਅਤੇ ਜ਼ਿਲ੍ਹੇ ਭਰ 'ਚੋਂ ਚੌਥਾ ਸਥਾਨ ਹਾਸਲ ਕੀਤਾ | ਇਸੇ ਤਰਾਂ ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਸਪੁੱਤਰੀ ਰਾਮ ਪਾਲ ਨੇ 96.62 ਫ਼ੀਸਦੀ ਅੰਕ ਲੈ ਕੇ ਸੂਬੇ 'ਚੋਂ 17ਵਾਂ ਰੈਂਕ ਅਤੇ ਜ਼ਿਲ੍ਹੇ 'ਚੋਂ ਪੰਜਵਾਂ ਸਥਾਨ ਹਾਸਲ ਕੀਤਾ | ਵਿਦਿਆਰਥਣ ਤਰਨਵੀਰ ਕੌਰ ਸਪੁੱਤਰੀ ਬਿਕਰਮਜੀਤ ਸਿੰਘ ਨੇ 96.31 ਫ਼ੀਸਦੀ ਅੰਕ ਲੈ ਕੇ ਸੂਬੇ 'ਚੋਂ 19ਵਾਂ ਰੈਂਕ ਅਤੇ ਜ਼ਿਲ੍ਹੇ 'ਚੋਂ ਸੱਤਵਾਂ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਟਰੱਸਟ ਦੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਸਫਲ ਹੋਣ ਤੇ ਮੁਬਾਰਕਬਾਦ ਦਿੱਤੀ | ਪਿ੍ੰਸੀਪਲ ਅਰਸ਼ਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |