04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਮੁੱਲਾਂਪੁਰ ਕਲਾਂ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 14-05-2026
ਫ਼ਤਹਿਗੜ੍ਹ ਸਾਹਿਬ, 13 ਮਈ (ਮਨਪ੍ਰੀਤ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਮੁੱਲਾਂਪੁਰ ਕਲਾਂ ਦਾ ਦਸਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਜਾਣਕਾਰੀ ਦਿੰਦਿਆਂ ਸਕੂਲ ਪਿੰ੍ਰਸੀਪਲ ਬਿਕਰਮਜੀਤ ਕੌਰ ਨੇ ਕਿਹਾ ਕਿ ਸਕੂਲ ਚੇਅਰਮੈਨ ਗੁਰਮੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਵਿਦਿਆਰਥੀਆਂ ਦੁਆਰਾ ਦਸਵੀਂ ਦੇ ਨਤੀਜਿਆਂ 'ਚੋਂ ਵਧੀਆ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨਤੀਜਿਆਂ 'ਚੋਂ ਅਲਕਾ ਜੈਸਵਾਲ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰ ਪਹਿਲਾ, ਜਸ਼ਨਪ੍ਰੀਤ ਕੌਰ ਨੇ ਦੂਸਰਾ ਤੇ ਜੈਸਮੀਨ ਕੌਰ ਨੇ ਤੀਸਰਾ ਸਥਾਨ ਹਾਸਿਲ ਕਰ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਪਿੰ੍ਰਸੀਪਲ ਦੁਆਰਾ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤਰਪ੍ਰੀਤ ਕੌਰ, ਹਰਮਨ ਪ੍ਰੀਤ ਕੌਰ, ਦਲਜੀਤ ਕੌਰ, ਸਨੇਹ ਲਤਾ, ਨਿਧੀ, ਸ਼ੈਲੀਕਾ, ਮਨਦੀਪ ਕੌਰ, ਸਾਲੂ, ਸੁਖਵਿੰਦਰ ਕੌਰ ਤੇ ਸਕੂਲ ਸਟਾਫ਼ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਵਰਤਮਾਨ ਹਾਲਾਤਾਂ ਤੇ ਸੀਨੀਅਰ ਸਿਟੀਜ਼ਨਾਂ ਦੀ ਸੁਰੱਖਿਆ 'ਤੇ ਐਸੋਸੀਏਸ਼ਨ ਵਲੋਂ ਚਿੰਤਾ ਪ੍ਰਗਟ ਅਗਲੀ ਖ਼ਬਰ ਬੀ.ਜੈੱਡ.ਐਸ.ਐਫ਼ ਐਸ ਪਬਲਿਕ ਸਕੂਲ ਦੇ 3 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ 'ਚ ਮੈਰਿਟ ਵਿਚ ਥਾਂ ਬਣਾਈ
Ad Position 24