04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੰਜਾਬ ਦੇ ਵਰਤਮਾਨ ਹਾਲਾਤਾਂ ਤੇ ਸੀਨੀਅਰ ਸਿਟੀਜ਼ਨਾਂ ਦੀ ਸੁਰੱਖਿਆ 'ਤੇ ਐਸੋਸੀਏਸ਼ਨ ਵਲੋਂ ਚਿੰਤਾ ਪ੍ਰਗਟ

Ad Position 21
No active advertisement
ਅਜੀਤ ਡੈਸਕ 14-05-2026
ਮੰਡੀ ਗੋਬਿੰਦਗੜ੍ਹ, 13 ਮਈ (ਇਕਬਾਲਦੀਪ ਸੰਧੂ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ ਵਿਚ ਕਾਰਜਕਾਰਨੀ ਮੈਂਬਰਾਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਪੰਜਾਬ ਰਾਜ ਦੇ ਵਰਤਮਾਨ ਹਾਲਾਤਾਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਸੁਰੱਖਿਆ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਹਰਮਿੰਦਰ ਸਿੰਘ ਭਾਟੀਆ, ਜਨਰਲ ਸਕੱਤਰ ਵਿੱਦਿਆ ਸਾਗਰ ਪ੍ਰਾਸ਼ਰ, ਕੌਂਸਲਰ ਸੁਰਿੰਦਰ ਸਿੰਘ ਬਾਵਾ, ਖ਼ਜ਼ਾਨਚੀ ਰਵਿੰਦਰ ਪਾਲ ਅਤੇ ਮਾਸਟਰ ਲਾਲ ਚੰਦ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਮਾਸਟਰ ਲਾਲ ਚੰਦ, ਵਿੱਦਿਆ ਸਾਗਰ ਪ੍ਰਾਸ਼ਰ ਅਤੇ ਪ੍ਰਧਾਨ ਅਸ਼ੋਕ ਕੁਮਾਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਹਮੇਸ਼ਾ ਸੀਨੀਅਰ ਸਿਟੀਜ਼ਨਾਂ ਦੀ ਭਲਾਈ, ਸੁਰੱਖਿਆ ਅਤੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਮਾਜ ਵਿਚ ਬਜ਼ੁਰਗਾਂ ਨੂੰ ਆਦਰ ਅਤੇ ਸੁਰੱਖਿਅਤ ਮਾਹੌਲ ਮਿਲਣਾ ਬਹੁਤ ਜ਼ਰੂਰੀ ਹੈ | ਬੁਲਾਰਿਆਂ ਨੇ ਪੰਜਾਬ ਦੇ ਮੌਜੂਦਾ ਸਮਾਜਿਕ ਅਤੇ ਪ੍ਰਸ਼ਾਸਨਿਕ ਹਾਲਾਤਾਂ 'ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਅਤੇ ਸਮਾਜ ਨੂੰ ਮਿਲਜੁਲ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨੇ ਚਾਹੀਦੇ ਹਨ | ਮੀਟਿੰਗ ਦੇ ਅੰਤ ਵਿਚ ਐਸੋਸੀਏਸ਼ਨ ਵਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਆਉਣ ਵਾਲੇ ਸਮੇਂ ਵਿਚ ਹੋਰ ਸਰਗਰਮ ਕਦਮ ਚੁੱਕਣ ਦਾ ਭਰੋਸਾ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਦੀ ਲਾਅ ਵਿਦਿਆਰਥਣ ਨੇ ਕੌਮੀ ਮੂਟ ਕੋਰਟ ਮੁਕਾਬਲੇ ਵਿਚ ਹਾਸਿਲ ਕੀਤਾ 'ਉੱਤਮ ਖੋਜਕਾਰ' ਦਾ ਸਨਮਾਨ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਮੁੱਲਾਂਪੁਰ ਕਲਾਂ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24