04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪਿੰਡ ਬੁੱਚੜੇ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਧਰਨੇ ਸੰਬੰਧੀ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 14-05-2026
ਜਖਵਾਲੀ, 13 ਮਈ (ਨਿਰਭੈ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਇਕਾਈ ਫ਼ਤਹਿਗੜ੍ਹ ਸਾਹਿਬ ਵਲੋਂ 20 ਮਈ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਵਾਟਰ ਸਕੀਮ ਪਿੰਡ ਬੁੱਚੜੇ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਸੂਬਾ ਆਗੂ ਜਰਨੈਲ ਸਿੰਘ ਨਲੀਨਾਂ ਅਤੇ ਮੀਤ ਪ੍ਰਧਾਨ ਗੁਰਮੀਤ ਸਿੰਘ ਬਧੌਛੀ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਜੇਕਰ ਵਰਕਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਤਿੱਖੇ ਸੰਘਰਸ਼ ਦੀ ਤਿਆਰੀ ਕੀਤੀ ਜਾਵੇਗੀ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਜਥੇਬੰਦੀ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰਾਂ ਵਲੋਂ ਯੂਨੀਅਨ ਨੂੰ ਮੀਟਿੰਗਾਂ ਦੇ ਕੇ ਲਗਾਤਾਰ ਟਾਲ-ਮਟੋਲ ਕੀਤੀ ਜਾ ਰਹੀ ਹੈ ਅਤੇ 15 ਤੋਂ 20 ਸਾਲਾਂ ਤੋਂ ਲਗਾਤਾਰ ਕੰਮ ਕਰਦੇ ਵਰਕਰਾਂ ਨੂੰ ਪ੍ਰਪੋਜਲਾਂ ਵਿਚ ਉਲਝਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਲ ਸਪਲਾਈ ਦੇ ਕੁਝ ਉਚ ਅਧਿਕਾਰੀਆਂ ਵਲੋਂ ਸਰਕਾਰ ਨੂੰ ਜਾਣਬੁੱਝ ਕੇ ਗ਼ਲਤ ਰਿਪੋਰਟਾਂ ਦਿੱਤੀਆਂ ਜਾ ਰਹੀਆਂ ਹਨ, ਜੋ ਕਿ ਸਰਾਸਰ ਗ਼ਲਤ ਰਿਪੋਰਟਾਂ ਹਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਉਨ੍ਹਾਂ ਨਾਲ ਵਾਅਦੇ ਕੀਤੇ ਸਨ ਕਿ ਸਾਡੀ ਸਰਕਾਰ ਆਉਣ ਤੇ ਸਮੂਹ ਜਲ ਸਪਲਾਈ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਪਰ ਅੱਜ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਇਨ੍ਹਾਂ ਕਾਮਿਆਂ ਨੂੰ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦਾ ਮਸਲੇ ਜਲਦੀ ਹੱਲ ਕਰਕੇ ਪੱਕੇ ਨਾ ਕੀਤਾ ਤਾਂ ਸਰਕਾਰਾਂ ਨੂੰ ਪਿੰਡਾਂ ਵਿਚ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਜਰਨੈਲ ਸਿੰਘ ਨਲੀਨਾਂ, ਪ੍ਰਧਾਨ ਜਗਤਾਰ ਸਿੰਘ ਰੱਤੋਂ, ਗੁਰਮੀਤ ਸਿੰਘ ਬਧੌਛੀ, ਤਰਸੇਮ ਸਿੰਘ ਛੰਨਾਂ, ਜਸਪਾਲ ਸਿੰਘ ਰਾਣਾ ਬੁੱਚੜੇ, ਨਿਰਭੈ ਸਿੰਘ ਰੁੜਕੀ, ਹਰਜੀਤ ਸਿੰਘ ਬਰਕਤਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੈਂਕ ਨੇ ਕਿਸਾਨ ਮੇਲਾ ਲਗਾਇਆ ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ
Ad Position 24