04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਬੈਂਕ ਨੇ ਕਿਸਾਨ ਮੇਲਾ ਲਗਾਇਆ

Ad Position 21
No active advertisement
ਅਜੀਤ ਡੈਸਕ 14-05-2026
ਬਸੀ ਪਠਾਣਾਂ, 13 ਮਈ (ਐਚ.ਐਸ. ਗੌਤਮ)-ਸਟੇਟ ਬੈਂਕ ਆਫ਼ ਇੰਡੀਆ ਖੇਤੀਬਾੜੀ ਬਰਾਂਚ ਬਸੀ ਪਠਾਣਾਂ ਵਲੋਂ ਬਰਾਂਚ ਦੇ ਚੀਫ਼ ਮੈਨੇਜਰ ਹੇਮੰਤ ਜਿੰਦਲ ਦੀ ਅਗਵਾਈ ਹੇਠ ਪੁਰਾਣੀ ਅਨਾਜ ਮੰਡੀ ਵਿਖੇ ਕਿਸਾਨ ਮੇਲਾ ਲਗਾਇਆ ਗਿਆ | ਜਿਸ ਵਿਚ ਆੜ੍ਹਤੀਆਂ ਤੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਹੇਮੰਤ ਜਿੰਦਲ ਨੇ ਆੜ੍ਹਤੀਆਂ ਤੇ ਕਿਸਾਨਾਂ ਨੂੰ ਬੈਂਕ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਘੱਟ ਵਿਆਜ ਦਰਾਂ ਤੇ ਮਿਲਣ ਵਾਲੇ ਕਰਜ਼ਿਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ ਨੇ ਬੈਂਕ ਵਲੋਂ ਲਗਾਏ ਗਏ ਕਿਸਾਨ ਮੇਲੇ ਦੀ ਸ਼ਲਾਘਾ ਕੀਤੀ ਅਤੇ ਬਰਾਂਚ ਦੇ ਚੀਫ਼ ਮੈਨੇਜਰ ਹੇਮੰਤ ਜਿੰਦਲ ਨੂੰ ਸਿਰੋਪਾਉ ਪਾਕੇ ਸਨਮਾਨਿਤ ਕੀਤਾ | ਇਸ ਮੌਕੇ ਜਸਪ੍ਰੀਤ ਸਿੰਘ ਫ਼ੀਲਡ ਅਫ਼ਸਰ, ਬਲਜਿੰਦਰ ਸਿੰਘ ਐਫ.ਓ.ਐਸ, ਹਰਵਿੰਦਰ ਸਿੰਘ ਧਾਲੀਵਾਲ, ਜਸਵੀਰ ਸਿੰਘ, ਕੁਲਜਿੰਦਰ ਸਿੰਘ, ਪਰਮਵੀਰ ਸਿੰਘ ਲਾਲੀ, ਗੁਰਮੀਤ ਸਿੰਘ ਬਹੇੜ੍ਹ, ਬਲਦੇਵ ਸਿੰਘ ਦਮਹੇੜੀ, ਕੁਲਵਿੰਦਰ ਸਿੰਘ, ਸੁਬਾਸ਼ੁ ਜਿੰਦਲ, ਵਿਸ਼ਾਲ ਗੁਪਤਾ, ਵੇਦ ਪ੍ਰਕਾਸ਼ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਰੀਨ ਫੀਲਡਜ਼ ਸਕੂਲ ਨੇ ਵਿਸ਼ਵ 'ਵਰਸਿਟੀ ਵਿਖੇ ਹੋਈਆਂ ਖੇਡਾਂ 'ਚ ਮੱਲਾਂ ਮਾਰੀਆਂ ਅਗਲੀ ਖ਼ਬਰ ਪਿੰਡ ਬੁੱਚੜੇ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਧਰਨੇ ਸੰਬੰਧੀ ਕੀਤੀ ਮੀਟਿੰਗ
Ad Position 24