04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਫ਼ਾਈ ਕਰਮਚਾਰੀਆਂ ਨੇ ਹੜਤਾਲ ਦੌਰਾਨ ਮੁੱਖ ਮੰਤਰੀ ਦਾ ਫੂਕਿਆ ਪੁਤਲਾ

Ad Position 21
No active advertisement
ਅਜੀਤ ਡੈਸਕ 14-05-2026
ਫ਼ਤਹਿਗੜ੍ਹ ਸਾਹਿਬ, 13 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਲੰਬਿਤ ਮੰਗਾਂ ਦਾ ਹੱਲ ਕਰਵਾਉਣ ਨੂੰ ਲੈ ਕੇ 6 ਮਈ ਤੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਨਿਰੰਤਰ ਜਾਰੀ ਹੈ | ਜਿਸ ਦੌਰਾਨ ਅੱਜ ਪ੍ਰਦਰਸ਼ਨਕਾਰੀ ਸਫ਼ਾਈ ਕਰਮਚਾਰੀਆਂ ਨੇ ਸੰਘਰਸ਼ ਦੇ ਅਗਲੇ ਪੜਾਅ ਦੌਰਾਨ ਨਗਰ ਕੌਂਸਲ ਦਫ਼ਤਰ ਤੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ, ਜੋ ਕਿ ਸਰਹਿੰਦ ਦੇ ਚੁੰਗੀ ਨੰਬਰ 4 ਵਿਖੇ ਸਮਾਪਤ ਹੋਇਆ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਆਪਣਾ ਜ਼ੋਰਦਾਰ ਵਿਰੋਧ ਦਰਜ ਕਰਵਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਸਾੜਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਨੇ ਕਿਹਾ ਕਿ ਸਰਕਾਰ ਸਫ਼ਾਈ ਕਰਮਚਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੁੰਭਕਰਨੀ ਨੀਂਦ 'ਚੋਂ ਜਗਾਉਣ ਲਈ ਪਹਿਲਾਂ 11 ਅਤੇ 12 ਮਾਰਚ ਨੂੰ ਦੋ ਦਿਨਾਂ ਦੀ ਹੜਤਾਲ ਕੀਤੀ ਗਈ ਸੀ, ਪਰ ਪ੍ਰਸ਼ਾਸਨ ਨੇ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਰਜ਼ੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਖੋਖਲੇ ਦਾਅਵੇ ਕਰ ਰਹੀ ਹੈ, ਜਦੋਂ ਕਿ ਅਸਲੀਅਤ ਵਿਚ ਇੱਕ ਵੀ ਕਰਮਚਾਰੀ ਨੂੰ ਰੈਗੂਲਰ ਨਹੀਂ ਕੀਤਾ ਗਿਆ | ਉਨ੍ਹਾਂ ਨਿਰਾਸ਼ਾ ਪ੍ਰਗਟ ਕੀਤੀ ਕਿ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਨਵੇਂ ਬਜਟ ਵਿਚ ਵੀ ਸਫ਼ਾਈ ਕਰਮਚਾਰੀਆਂ ਦੇ ਹਿਤਾਂ ਨੂੰ ਧਿਆਨ ਵਿਚ ਨਹੀਂ ਰੱਖਿਆ ਗਿਆ | ਮਜ਼ਦੂਰਾਂ ਦੀਆਂ ਮੁੱਖ ਮੰਗਾਂ ਵਿਚ ਸਾਰੇ ਅਸਥਾਈ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕਰਨਾ ਅਤੇ ਸਨਮਾਨਜਨਕ ਤਨਖ਼ਾਹ ਵਿਚ ਵਾਧਾ ਕਰਨਾ ਸ਼ਾਮਲ ਹੈ | ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਅਣਮਿਥੇ ਸਮੇਂ ਲਈ ਹੜਤਾਲ ਅਤੇ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਿਖਤੀ ਰੂਪ ਵਿਚ ਸਵੀਕਾਰ ਨਹੀਂ ਕਰਦੀ |
10 ਹਜ਼ਾਰ 600 ਰੁਪਏ ਦੀ ਮਹੀਨਾਵਾਰ ਤਨਖ਼ਾਹ ਨਾਲ ਪਰਿਵਾਰ ਦਾ ਗੁਜ਼ਾਰਾ ਸੰਭਵ ਨਹੀਂ-ਲਾਲੀ
ਸੀਨੀਅਰ ਕਾਂਗਰਸੀ ਆਗੂਆਂ ਗੁਰਪ੍ਰੀਤ ਸਿੰਘ ਲਾਲੀ ਅਤੇ ਜਗਜੀਤ ਸਿੰਘ ਕੋਕੀ ਨੇ ਵੀ ਇਸ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲੈ ਕੇ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕੀਤੀ | ਆਗੂਆਂ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਗ਼ਰੀਬਾਂ ਅਤੇ ਮਜ਼ਦੂਰ ਵਰਗ ਦੇ ਹਿਤਾਂ ਦੀ ਰਾਖੀ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਯੁੱਗ ਵਿਚ, ਸਫ਼ਾਈ ਕਰਮਚਾਰੀਆਂ ਲਈ ਸਿਰਫ਼ 10 ਹਜ਼ਾਰ 600 ਰੁਪਏ ਦੀ ਮਹੀਨਾਵਾਰ ਤਨਖ਼ਾਹ ਨਾਲ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਅਸੰਭਵ ਹੈ | ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਪੂਰੇ ਸ਼ਹਿਰ ਦੀਆਂ ਸੜਕਾਂ ਅਤੇ ਚੌਕਾਂ 'ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਚੁੱਕੇ ਹਨ | ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਹੜਤਾਲ ਖ਼ਤਮ ਕਰਵਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਭਾਦਲਾ ਟੋਟੇ 'ਤੇ ਲੱਗੇ ਪੱਕੇ ਮੋਰਚੇ ਕਾਰਨ ਲੋਹਾ ਉਦਯੋਗ ਠੱਪ, ਉਦਯੋਗਪਤੀਆਂ ਨੇ ਪ੍ਰਸ਼ਾਸਨ ਤੋਂ ਤੁਰੰਤ ਹੱਲ ਦੀ ਕੀਤੀ... ਅਗਲੀ ਖ਼ਬਰ ਗਰੀਨ ਫੀਲਡਜ਼ ਸਕੂਲ ਨੇ ਵਿਸ਼ਵ 'ਵਰਸਿਟੀ ਵਿਖੇ ਹੋਈਆਂ ਖੇਡਾਂ 'ਚ ਮੱਲਾਂ ਮਾਰੀਆਂ
Ad Position 24