04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 14-05-2026
ਫ਼ਤਹਿਗੜ੍ਹ ਸਾਹਿਬ, 13 ਮਈ (ਬਲਜਿੰਦਰ ਸਿੰਘ)-ਸਰਹਿੰਦ-ਫ਼ਤਹਿਗੜ੍ਹ ਸਾਹਿਬ ਨਗਰ ਕੌਂਸਲ ਚੋਣਾਂ ਸਬੰਧੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪੰਜਾਬ ਦੇ ਅਬਜ਼ਰਵਰ ਰਿੰਪਲ ਮਿੱਢਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਨਗਰ ਕੌਂਸਲ ਚੋਣਾਂ ਲਈ ਵਿਸਥਾਰ ਨਾਲ ਰਣਨੀਤੀ ਤਿਆਰ ਕੀਤੀ ਗਈ ਅਤੇ ਚੋਣ ਪ੍ਰਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਟੀਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਇਕਜੁੱਟਤਾ ਤੇ ਜੋਸ਼ ਨਾਲ ਚੋਣ ਮੈਦਾਨ ਵਿਚ ਉੱਤਰੇਗੀ ਹੈ ਅਤੇ ਸਰਹਿੰਦ ਦੇ ਲੋਕ ਇਸ ਵਾਰ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਦੇਣ ਲਈ ਤਿਆਰ ਬੈਠੇ ਹਨ | ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਕਾਂਗਰਸੀ ਵਰਕਰ ਪੂਰੀ ਤਨਦੇਹੀ ਨਾਲ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨਗੇ | ਉਨ੍ਹਾਂ ਕਿਹਾ ਕਿ ਹਰ ਵਾਰਡ ਵਿਚ ਲੋਕਾਂ ਵਲੋਂ ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵਰਕਰਾਂ ਦਾ ਉਤਸ਼ਾਹ ਸਪੱਸ਼ਟ ਕਰ ਰਿਹਾ ਹੈ ਕਿ ਨਗਰ ਕੌਂਸਲ ਵਿਚ ਇਸ ਵਾਰ ਕਾਂਗਰਸ ਦਾ ਝੰਡਾ ਫਿਰ ਤੋਂ ਬੁਲੰਦ ਹੋਵੇਗਾ | ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕਾਂ ਤੱਕ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ, ਵਿਕਾਸਮੁਖੀ ਸੋਚ ਅਤੇ ਪਿਛਲੇ ਸਮੇਂ ਦੌਰਾਨ ਕਰਵਾਏ ਵਿਕਾਸ ਕਾਰਜਾਂ ਦੀ ਜਾਣਕਾਰੀ ਪਹੁੰਚਾਉਣ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿਚ ਖੜੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਸੇਵਾ ਲਈ ਵਚਨਬੱਧ ਰਹੇਗੀ | ਰਿੰਪਲ ਮਿੱਢਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਕਿਉਂਕਿ ਮੌਜੂਦਾ ਪੰਜਾਬ ਸਰਕਾਰ ਦੀਆਂ ਨਾਕਾਮ ਨੀਤੀਆਂ ਕਾਰਨ ਲੋਕ ਨਿਰਾਸ਼ ਹਨ ਅਤੇ ਹੁਣ ਕਾਂਗਰਸ ਵੱਲ ਆਸ ਭਰੀ ਨਜ਼ਰ ਨਾਲ ਦੇਖ ਰਹੇ ਹਨ | ਮੀਟਿੰਗ ਦੌਰਾਨ ਆਗੂਆਂ ਨੇ ਵਰਕਰਾਂ ਨੂੰ ਅਨੁਸ਼ਾਸਨ ਅਤੇ ਇਕਜੁੱਟਤਾ ਨਾਲ ਚੋਣ ਪ੍ਰਚਾਰ ਕਰਨ ਲਈ ਪ੍ਰੇਰਿਤ ਕੀਤਾ | ਇਸ ਮੀਟਿੰਗ ਵਿਚ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਆਗੂ ਤੇ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਮ ਹਸਪਤਾਲ ਖਮਾਣੋਂ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ ਅਗਲੀ ਖ਼ਬਰ ਭਾਦਲਾ ਟੋਟੇ 'ਤੇ ਲੱਗੇ ਪੱਕੇ ਮੋਰਚੇ ਕਾਰਨ ਲੋਹਾ ਉਦਯੋਗ ਠੱਪ, ਉਦਯੋਗਪਤੀਆਂ ਨੇ ਪ੍ਰਸ਼ਾਸਨ ਤੋਂ ਤੁਰੰਤ ਹੱਲ ਦੀ ਕੀਤੀ...
Ad Position 24