04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਰਕਾਰ ਨੰਬਰਦਾਰਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਹੀਂ ਲੈ ਰਹੀ-ਸੰਧੂ, ਕੰਜਾਰੀ

Ad Position 21
No active advertisement
ਅਜੀਤ ਡੈਸਕ 14-05-2026
ਫ਼ਤਹਿਗੜ੍ਹ ਸਾਹਿਬ, 13 ਮਈ (ਬਲਜਿੰਦਰ ਸਿੰਘ)-ਨੰਬਰਦਾਰਾ ਯੂਨੀਅਨ ਤਹਿਸੀਲ ਅਮਲੋਹ ਦੇ ਕਾਰਜਕਾਰੀ ਪ੍ਰਧਾਨ ਲਖਵੀਰ ਸਿੰਘ ਸੰਧੂ, ਬਲਵਿੰਦਰ ਸਿੰਘ ਕੰਜਾਰੀ, ਸ਼ਰਧਾ ਸਿੰਘ ਪ੍ਰਧਾਨ ਤਹਿਸੀਲ ਅਮਲੋਹ ਅਤੇ ਅਮਰੀਕ ਸਿੰਘ ਸਲਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਨੰਬਰਦਾਰਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਹੀਂ ਲੈ ਰਹੀ | ਜਿਸ ਕਰਕੇ ਨੰਬਰਦਾਰਾਂ ਵਿਚ ਰੋਸ ਵੱਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨੰਬਰਦਾਰਾਂ ਦੀਆਂ ਮੁੱਖ ਮੰਗਾਂ ਵਿਚ ਨੰਬਰਦਾਰਾਂ ਦਾ ਮਾਣ ਭੱਤਾ 5000/- ਰੁਪਏ ਕਰਨਾ, ਨੰਬਰਦਾਰੀ ਜੱਦੀ ਪੁਸ਼ਤੀ, ਮੁਫ਼ਤ ਬੱਸ ਸਫ਼ਰ, ਟੋਲ ਟੈਕਸ ਤੋਂ ਛੋਟ, ਨੰਬਰਦਾਰਾਂ ਦਾ 25 ਲੱਖ ਰੁਪਏ ਦਾ ਬੀਮਾ, ਤਹਿਸੀਲ ਵਿਚ ਨੰਬਰਦਾਰਾਂ ਦੇ ਬੈਠਣ ਲਈ ਕਮਰਾ ਅਲਾਟ ਕਰਨਾ ਆਦਿ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਆਪਣੇ ਚੋਣ ਮਨੋਰਥ ਪੱਤਰ ਵਿਚ ਸੂਬੇ ਵਿਚ 'ਆਪ' ਦੀ ਸਰਕਾਰ ਬਣਨ 'ਤੇ ਉਕਤ ਮੰਗਾਂ ਦਾ ਨਿਪਟਾਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਇਹ ਗਰੰਟੀ ਕਿੱਥੇ ਗਈ? ਜਿਸ ਕਰਕੇ ਨੰਬਰਦਾਰਾਂ ਵਿਚ 'ਆਪ' ਸਰਕਾਰ ਪ੍ਰਤੀ ਗ਼ੁੱਸੇ ਦੀ ਲਹਿਰ ਹੈ |
Ad Position 22
No active advertisement
ਪਿਛਲੀ ਖ਼ਬਰ ਰਿਮਟ ਯੂਨੀਵਰਸਿਟੀ ਨੇ ਡਰੱਗਜ਼ ਵਿਸ਼ੇ 'ਤੇ ਇੰਟਰ-ਡਿਪਾਰਟਮੈਂਟਲ ਨੁੱਕੜ ਨਾਟਕ ਕਰਵਾਇਆ ਅਗਲੀ ਖ਼ਬਰ ਨਗਰ ਪੰਚਾਇਤ ਖਮਾਣੋਂ ਵਲੋਂ ਐਨ.ਓ.ਸੀ ਜਾਰੀ ਕਰਨ 'ਚ ਦੇਰੀ ਕਾਰਨ ਉਮੀਦਵਾਰ ਨਹੀਂ ਕਰ ਸਕੇ ਪਹਿਲੇ ਦਿਨ ਆਪਣੇ ਨਾਮਜ਼ਦਗੀ ਪੱ...
Ad Position 24