04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਰਿਮਟ ਯੂਨੀਵਰਸਿਟੀ ਨੇ ਡਰੱਗਜ਼ ਵਿਸ਼ੇ 'ਤੇ ਇੰਟਰ-ਡਿਪਾਰਟਮੈਂਟਲ ਨੁੱਕੜ ਨਾਟਕ ਕਰਵਾਇਆ

Ad Position 21
No active advertisement
ਅਜੀਤ ਡੈਸਕ 14-05-2026
ਫ਼ਤਹਿਗੜ੍ਹ ਸਾਹਿਬ, 13 ਮਈ (ਮਨਪ੍ਰੀਤ ਸਿੰਘ)-ਰਿਮਟ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵਲੋਂ ਸੇ ਨੋ ਟੂ ਡਰੱਗਜ਼ ਵਿਸ਼ੇ 'ਤੇ ਇੰਟਰ-ਡਿਪਾਰਟਮੈਂਟਲ ਨੁੱਕੜ ਨਾਟਕ ਮੁਕਾਬਲੇ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਮਜ਼ਬੂਤ ਕਰਨਾ ਸੀ | ਇਸ ਮੁਕਾਬਲੇ ਵਿਚ ਰਿਮਟ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਭਾਗੀਦਾਰਾਂ ਨੇ ਆਪਣੇ ਪ੍ਰਭਾਵਸ਼ਾਲੀ ਅਦਾਕਾਰੀ, ਸੰਵਾਦਾਂ ਅਤੇ ਸਮਾਜਿਕ ਸੰਦੇਸ਼ਾਂ ਰਾਹੀਂ ਦਰਸ਼ਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਪੇਸ਼ ਕੀਤੇ ਗਏ ਨੁੱਕੜ ਨਾਟਕਾਂ ਨੇ ਮੌਜੂਦ ਦਰਸ਼ਕਾਂ ਦਾ ਮਨ ਮੋਹ ਲਿਆ | ਮੁਕਾਬਲੇ ਵਿਚ ਸਕੂਲ ਆਫ਼ ਐਜੂਕੇਸ਼ਨ ਨੇ ਪਹਿਲਾ ਅਤੇ ਸਕੂਲ ਆਫ਼ ਲਿਬਰਲ ਆਰਟਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਪ੍ਰੋਗਰਾਮ ਵਿਚ ਜੱਜਾਂ ਦੀ ਭੂਮਿਕਾ ਮਾਸ ਮੀਡੀਆ ਐਂਡ ਕਮਿਊਨੀਕੇਸ਼ਨ ਵਿਭਾਗ ਦੇ ਮੁਖੀ, ਮੈਨੇਜਮੈਂਟ ਐਂਡ ਕਾਮਰਸ ਵਿਭਾਗ ਦੇ ਮੁਖੀ ਅਤੇ ਰਿਮਟ ਲਿਟਰੇਰੀ ਕਲੱਬ ਦੇ ਕੋਆਰਡੀਨੇਟਰ ਵਲੋਂ ਨਿਭਾਈ ਗਈ | ਪ੍ਰੋਗਰਾਮ ਦੇ ਸਫਲ ਆਯੋਜਨ ਅਤੇ ਸ਼ਾਨਦਾਰ ਪ੍ਰਸਤੁਤੀਆਂ ਲਈ ਸਕੂਲ ਆਫ਼ ਐਜੂਕੇਸ਼ਨ ਦੇ ਪਿ੍ੰਸੀਪਲ ਵਲੋਂ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ 'ਤੇ ਰਿਮਟ ਯੂਨੀਵਰਸਿਟੀ ਦੇ ਪ੍ਰੋ-ਵਾਈਸ ਚਾਂਸਲਰ ਡਾ. ਸੁਨੀਲ ਕਟਿਆਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰੋਗਰਾਮ ਦੇ ਸਮਾਪਨ 'ਤੇ ਸਾਰੇ ਜੱਜਾਂ ਨੂੰ ਸਨਮਾਨ ਦੇ ਤੌਰ 'ਤੇ ਬੂਟੇ ਭੇਟ ਕੀਤੇ ਗਏ |
Ad Position 22
No active advertisement
ਪਿਛਲੀ ਖ਼ਬਰ ਘਰ ਦੇ ਗੇਟ ਅੱਗੇ ਖੜ੍ਹੀ ਕਾਰ ਚੋਰੀ ਅਗਲੀ ਖ਼ਬਰ ਸਰਕਾਰ ਨੰਬਰਦਾਰਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਹੀਂ ਲੈ ਰਹੀ-ਸੰਧੂ, ਕੰਜਾਰੀ
Ad Position 24