08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਕਾਰੀ ਹਾਈ ਸਕੂਲ ਡਡਹੇੜੀ ਵਿਚ ਬੱਚਿਆਂ ਲਈ ਕੀਤਾ ਸਵਾਗਤੀ ਸਮਾਰੋਹ

Ad Position 21
No active advertisement
ਅਜੀਤ ਡੈਸਕ 15-05-2026
ਮੰਡੀ ਗੋਬਿੰਦਗੜ੍ਹ, 14 ਮਈ (ਇਕਬਾਲਦੀਪ ਸੰਧੂ)-ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਛੇਵੀਂ ਜਮਾਤ ਵਿਚ ਵੱਖ-ਵੱਖ ਸਕੂਲਾਂ ਤੋਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਸਮਾਰੋਹ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਦੀ ਅਗਵਾਈ ਵਿਚ ਮਨਾਇਆ ਗਿਆ | ਸਮਾਰੋਹ ਵਿਚ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਸੋਲੋ ਡਾਂਸ, ਗਰੁੱਪ ਡਾਂਸ ਅਤੇ ਗੀਤ ਆਦਿ ਪੇਸ਼ ਕੀਤੇ | ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਡਡਹੇੜੀ, ਸਰਕਾਰੀ ਪ੍ਰਾਇਮਰੀ ਸਕੂਲ ਡਡਹੇੜੀ, ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਗੋਬਿੰਦਗੜ੍ਹ, ਯੂ.ਬੀ.ਐਸ. ਸਕੂਲ ਮੰਡੀ ਗੋਬਿੰਦਗੜ੍ਹ ਆਦਿ ਦੇ ਸਟਾਫ਼ ਮੈਂਬਰ ਰਾਜਵੰਤ ਕੌਰ, ਪ੍ਰਕਾਸ਼ ਕੌਰ, ਸੁਖਵਿੰਦਰ ਸਿੰਘ ਨਸਰਾਲੀ, ਅਨਿਲ ਕੁਮਾਰ, ਅਮਿੱਤ ਕੁਮਾਰ ਆਦਿ ਉਚੇਚੇ ਤੌਰ ਤੇ ਹਾਜ਼ਰ ਹੋਏ | ਅੰਤ ਵਿਚ ਮੁੱਖ ਅਧਿਆਪਕਾ ਨੇ ਸਾਰੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਨ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਦਾ ਸੁਨੇਹਾ ਦਿੱਤਾ ਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਹਿਮਾਨ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮਾਧੋਪੁਰ ਚੌਕ ਸਰਹਿੰਦ ਵਿਖੇ 8 ਸਕੂਲੀ ਵਾਹਨਾਂ ਦੀ ਚੈਕਿੰਗ ਅਗਲੀ ਖ਼ਬਰ ਵਧੀਕ ਕਮਿਸ਼ਨਰ ਵਲੋਂ ਪਿਮਸਿਪ ਪ੍ਰੋਜੈਕਟ ਦੀ ਸਮੀਖਿਆ ਬੈਠਕ <br/>
Ad Position 24