ਖਮਾਣੋਂ, 14 ਮਈ (ਜੋਗਿੰਦਰ ਪਾਲ)-ਗੁਰ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ਹਨ | ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਪ੍ਰਦੀਪ ਸ਼ੁਕਲਾ ਨੇ ਦੱਸਿਆ ਕਿ 10ਵੀਂ ਜਮਾਤ ਵਿਚ ਕੋਮਲਪ੍ਰੀਤ ਕੌਰ ਨੇ ਪਹਿਲਾ, ਹਰਸਿਮਰਨ ਕੌਰ ਨੇ ਦੂਜਾ ਅਤੇ ਸਨੇਹ ਅਹੂਜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਬਾਰ੍ਹਵੀਂ ਦੀ ਪ੍ਰੀਖਿਆ ਵਿਚ ਹਰਮਨਜੀਤ ਸਿੰਘ ਨੇ ਪਹਿਲਾ, ਗੁਰਚੈਨ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਬਾਕੀ ਸਾਰੇ ਵਿਦਿਆਰਥੀਆਂ ਦੇ ਵੀ 85 ਫ਼ੀਸਦੀ ਤੋਂ 'ਤੇ ਨੰਬਰ ਆਏ | ਪਿ੍ੰਸੀਪਲ ਸ਼ੁਕਲਾ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਇਸ ਪ੍ਰਾਪਤੀ ਦੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ |