08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਹਿੰਦ ਵਿਖੇ ਪੀ.ਐਮ.ਐਮ.ਵੀ.ਵਾਈ. ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮਾਂ ਬਾਰੇ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 15-05-2026
ਫ਼ਤਹਿਗੜ੍ਹ ਸਾਹਿਬ, 14 ਮਈ (ਰਾਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਸਰਕਾਰੀ ਐਲੀਮੈਂਟਰੀ ਪ੍ਰਾਇਮਰੀ ਸਕੂਲ, ਵਾਰਡ ਨੰ. 15, ਸਰਹਿੰਦ ਵਿਖੇ ਮਹਿਲਾਵਾਂ, ਆਂਗਣਵਾੜੀ ਵਰਕਰਾਂ ਅਤੇ ਸਕੂਲ ਅਧਿਆਪਕਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ | ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂਰਤਨ ਕੌਰ ਦੀ ਅਗਵਾਈ ਹੇਠ ਕਰਵਾਏ ਸੈਮੀਨਾਰ ਵਿਚ ਹਾਜ਼ਰ ਮਹਿਲਾਵਾਂ, ਆਂਗਣਵਾੜੀ ਵਰਕਰਾਂ ਅਤੇ ਸਕੂਲ ਅਧਿਆਪਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੈਣ ਲਈ ਪ੍ਰੇਰਿਤ ਕੀਤਾ ਗਿਆ | ਸੈਮੀਨਾਰ ਦੌਰਾਨ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਤੋਂ ਜਸਪ੍ਰੀਤ ਕੌਰ ਨੇ ਮਹਿਲਾਵਾਂ, ਆਂਗਣਵਾੜੀ ਵਰਕਰਾਂ ਅਤੇ ਸਕੂਲ ਅਧਿਆਪਕਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਅਤੇ ਦੁੱਧ ਪਿਆਉਣ ਵਾਲੀਆਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਤਾਂ ਜੋ ਮਾਤਾ ਅਤੇ ਬੱਚੇ ਦੀ ਸਿਹਤ ਵਿਚ ਸੁਧਾਰ ਲਿਆਂਦਾ ਜਾ ਸਕੇ | ਇਸ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਸਰਕਾਰ ਵਲੋਂ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ | ਇਸ ਤੋਂ ਇਲਾਵਾ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਲੜਕੀਆਂ ਦੇ ਜਨਮ ਦਰ ਵਿਚ ਸੁਧਾਰ |
Ad Position 22
No active advertisement
ਪਿਛਲੀ ਖ਼ਬਰ ਐਮ.ਜੀ.ਅਸ਼ੋਕਾ ਗਰਲਜ਼ ਸੀਨੀ. ਸੈਕੰ. ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਬਡਲਾ ਵਿਖੇ ਕਿਸਾਨਾਂ ਦੀਆਂ ਮੋਟਰਾਂ ਦੇ ਜਿੰਦਰੇ ਤੋੜ ਕੀਤੀ ਚੋਰੀ
Ad Position 24