08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜ਼ਿਲ੍ਹੇ 'ਚ ਨਗਰ ਕੌਂਸਲ ਚੋਣਾਂ ਲਈ ਦੂਜੇ ਦਿਨ 2 ਨਾਮਜ਼ਦਗੀ ਪੱਤਰ ਹੋਏ ਦਾਖਲ ਹੋਏ-ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 15-05-2026
ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਪੰਜਾਬ ਵਿਚ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਦੂਜੇ ਦਿਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਕੁਲ 2 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੋਣ ਵਾਲੀਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ ਨਗਰ ਕੌਂਸਲ ਬਸੀ ਪਠਾਣਾਂ ਤੋਂ 1 ਅਤੇ ਨਗਰ ਕੌਂਸਲ ਗੋਬਿੰਦਗੜ੍ਹ ਤੋਂ 1 ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ | ਜਦਕਿ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ 23 ਵਾਰਡਾਂ ਅਤੇ ਨਗਰ ਪੰਚਾਇਤ ਖਮਾਣੋਂ ਦੇ 13 ਵਾਰਡਾਂ ਤੋਂ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ 16 ਮਈ ਹੈ | ਜ਼ਿਲ੍ਹਾ ਚੋਣ ਅਫ਼ਸਰ ਡਾ.ਥਿੰਦ ਨੇ ਦੱਸਿਆ ਕਿ 16 ਮਈ ਨੂੰ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰ ਸਕਦੇ ਹਨ | ਨਾਮਜ਼ਦਗੀਆਂ ਦੀ ਪੜਤਾਲ 18 ਮਈ ਨੂੰ ਕੀਤੀ ਜਾਵੇਗੀ ਅਤੇ 19 ਮਈ ਤੱਕ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 26 ਮਈ ਨੂੰ ਵੋਟਾਂ ਪਾਉਣ ਦੀ ਪ੍ਰਕ੍ਰਿਆ ਸਵੇਰੇ 8 ਤੋਂ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ ਅਤੇ ਇਸ ਵਾਰ ਵੋਟਾਂ ਬੈਲਟ ਪੇਪਰ ਰਾਹੀਂ ਪਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਚੋਣਾਂ ਦੇ ਨਤੀਜੇ 29 ਮਈ ਨੂੰ ਵੋਟਾਂ ਦੀ ਗਿਣਤੀ ਉਪਰੰਤ ਐਲਾਨੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਰਾਏ ਨੇ ਹੁਸੈਨਪੁਰਾ ਤੋਂ ਆਦਮਪੁਰ ਤੱਕ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਐਮ.ਜੀ.ਅਸ਼ੋਕਾ ਗਰਲਜ਼ ਸੀਨੀ. ਸੈਕੰ. ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ
Ad Position 24