08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ਼੍ਰੋਮਣੀ ਅਕਾਲੀ ਦਲ (ਅ) ਨੇ ਸਾਰੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਂਅ ਭੇਜੇ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 15-05-2026
ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਦੇਸ਼ ਦੇ ਸਾਰੇ ਖੇਤਰਾਂ 'ਚ ਵੱਧ ਰਹੀ ਮਹਿੰਗਾਈ ਦੇ ਪ੍ਰਭਾਵ 'ਤੇ ਚਿੰਤਾ ਪ੍ਰਗਟਾਉਂਦੇ ਹੋਏ ਅੱਜ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਭੇਜੇ ਗਏ ਹਨ | ਇਹ ਜਾਣਕਾਰੀ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਮੀਡੀਆ ਨਾਲ ਸਾਂਝੀ ਕੀਤੀ | ਇਸ ਮੌਕੇ ਇਮਾਨ ਸਿੰਘ ਮਾਨ ਨੇ ਕਿਹਾ ਕਿ ਤੇਲ ਉਤਪਾਦਾਂ ਦੀਆਂ ਵੱਧਦੀਆਂ ਵਿਸ਼ਵਵਿਆਪੀ ਕੀਮਤਾਂ ਦਾ ਭਾਰਤ 'ਤੇ ਅਸਰ ਪੈਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਪ੍ਰਧਾਨ ਮੰਤਰੀ ਨੇ ਤੇਲ ਦੀ ਸੰਯਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਜੇਕਰ ਡੀਜ਼ਲ, ਪੈਟਰੋਲ ਅਤੇ ਹੋਰ ਤੇਲ ਉਤਪਾਦਾਂ ਦੀਆਂ ਕੀਮਤਾਂ ਵੱਧਦੀਆਂ ਹਨ, ਤਾਂ ਇਸ ਦਾ ਸਿੱਧਾ ਅਸਰ ਜਨ ਜੀਵਨ ਦੇ ਹਰ ਖੇਤਰ 'ਤੇ ਪਵੇਗਾ, ਜਿਸ ਵਿਚ ਕਿਸਾਨ, ਮਜ਼ਦੂਰ, ਗ਼ਰੀਬ ਅਤੇ ਮੱਧ ਵਰਗ, ਜੋ ਪਹਿਲਾਂ ਹੀ ਵਿੱਤੀ ਤੌਰ 'ਤੇ ਕਮਜ਼ੋਰ ਹੋਣ ਕਾਰਨ ਆਰਥਿੱਕ ਸੰਕਟ ਨਾਲ ਜੂਝ ਰਹੇ ਹਨ, ਸਭ ਤੋਂ ਵੱਧ ਪ੍ਰਭਾਵਿਤ ਹੋਣਗੇ | ਉਨ੍ਹਾਂ ਕਿਹਾ ਕਿ ਤੇਲ ਆਧਾਰਤ ਉਦਯੋਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਅਤੇ ਵੱਡੀ ਗਿਣਤੀ ਵਿਚ ਉਦਯੋਗਾਂ ਨੇ ਉਤਪਾਦਨ ਘਟਾ ਦਿੱਤਾ ਹੈ, ਜਿਸ ਨਾਲ ਬੇਰੁਜ਼ਗਾਰੀ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਕਾਰਨ, ਪੰਜਾਬ ਦਾ ਉਦਯੋਗ ਪੱਛੜ ਗਿਆ ਹੈ ਅਤੇ ਜ਼ਿਆਦਾਤਰ ਉਦਯੋਗ ਗੁਜਰਾਤ ਅਤੇ ਹੋਰ ਰਾਜਾਂ ਵਿਚ ਚਲੇ ਗਏ ਹਨ | ਸ. ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਝੋਨੇ ਦੀ ਬਿਜਾਈ ਵੀ ਸ਼ੁਰੂ ਹੋਣ ਵਾਲੀ ਹੈ, ਪਰ ਦੇਸ਼ ਵਿਚ ਪਹਿਲਾਂ ਹੀ ਖਾਦ ਦੀ ਘਾਟ ਹੈ | ਜੇਕਰ ਕਿਸਾਨਾਂ ਨੂੰ ਸਮੇਂ ਸਿਰ ਖਾਦ ਨਹੀਂ ਮਿਲਦੀ ਤਾਂ ਇਸ ਦਾ ਝਾੜ 'ਤੇ ਵੀ ਅਸਰ ਪਵੇਗਾ | ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮੰਗ ਕੀਤੀ ਕਿ ਵੱਧਦੀ ਮਹਿੰਗਾਈ ਕਾਰਨ ਵੈਟ ਅਤੇ ਜੀ.ਐਸ.ਟੀ. ਦਰਾਂ ਘਟਾ ਕੇ ਸਾਰਿਆਂ ਨੂੰ ਰਾਹਤ ਦਿੱਤੀ ਜਾਵੇ | ਇਸ ਦੇ ਨਾਲ ਹੀ ਪਾਕਿਸਤਾਨ ਨਾਲ ਵਪਾਰ ਮੁੜ ਸ਼ੁਰੂ ਕੀਤਾ ਜਾਵੇ, ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਉਣ ਵਾਲੀ ਗੈਸ ਪਾਈਪਲਾਈਨ ਲਈ ਸਮਝੌਤਾ ਲਾਗੂ ਕੀਤਾ ਜਾਵੇ ਅਤੇ ਅਜਿਹੀਆਂ ਨੀਤੀਆਂ ਅਪਣਾਈਆਂ ਜਾਣ ਜੋ ਕਮਜ਼ੋਰ ਵਰਗਾਂ ਨੂੰ ਰਾਹਤ ਦੇ ਸਕਣ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ, ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ, ਪੀ.ਏ.ਸੀ ਮੈਂਬਰ ਧਰਮ ਸਿੰਘ ਕਲੌੜ, ਗੁਰਪ੍ਰੀਤ ਸਿੰਘ, ਖਜਾਨ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਨੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਹਲਕਾ ਵਿਧਾਇਕ ਰਾਏ ਨੇ ਹੁਸੈਨਪੁਰਾ ਤੋਂ ਆਦਮਪੁਰ ਤੱਕ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ
Ad Position 24