ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਬੀ. ਏ ਸਾਲ ਪਹਿਲਾ ਤੇ ਦੂਜਾ ਦੇ ਵਿਦਿਆਰਥੀਆਂ ਵਲੋਂ ਸਮੂਹਿਕ ਰੂਪ ਵਿਚ ਬੀ. ਏ ਭਾਗ ਤੀਜਾ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪਿ੍ੰਸੀਪਲ ਡਾ. ਵਨੀਤਾ ਗਰਗ ਵਲੋਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਤਰੱਕੀ ਕਰਨ ਅਤੇ ਨਵੇਂ ਸਿਖ਼ਰਾਂ ਨੂੰ ਛੋਹਣ ਦੇ ਸੁਨੇਹੇ ਨਾਲ ਕੀਤੀ ਗਈ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਵੱਖ ਵੱਖ ਤਰ੍ਹਾਂ ਦੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਬੀ. ਏ ਭਾਗ ਤੀਜਾ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੂੰ ਮਿਸਟਰ ਫੇਅਰਵੈੱਲ ਅਤੇ ਹਰਮਨਪ੍ਰੀਤ ਕੌਰ ਮਿਸ ਫੇਅਰਵੈੱਲ ਐਲਾਨਿਆ ਗਿਆ | ਪਾਰਟੀ ਕੋਆਰਡੀਨੇਟਰ ਡਾ. ਜਸਪ੍ਰੀਤ ਕੌਰ ਨੇ ਬੀ. ਏ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਖੁਸ਼ਪ੍ਰੀਤ ਕੌਰ, ਅਮਨਪ੍ਰੀਤ ਕੌਰ, ਅਰਸ਼ਪ੍ਰੀਤ ਕੌਰ ਮੀਨੂ, ਜਸਪ੍ਰੀਤ ਕੌਰ, ਨਮਨੀਤ ਕੌਰ, ਗੁਰਤੇਜ ਸਿੰਘ, ਜਸਦੀਪ ਕੌਰ, ਅਮਨਦੀਪ ਕੌਰ ਅਤੇ ਬੀ. ਏ ਭਾਗ ਤੀਜੇ ਸਾਲ ਦੇ ਵਿਦਿਆਰਥੀਆਂ ਰਮਨਪ੍ਰੀਤ ਕੌਰ, ਕਿ੍ਸ਼ਨਾ ਅਤੇ ਇੰਦਰਪ੍ਰੀਤ ਸਿੰਘ ਨੂੰ ਪਾਰਟੀ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ | ਪਾਰਟੀ ਵਿਚ ਕਾਲਜ ਦੇ ਸਮੂਹ ਸਟਾਫ਼ ਨੇ ਵੀ ਸ਼ਿਰਕਤ ਕੀਤੀ |