ਬਸੀ ਪਠਾਣਾਂ, 14 ਮਈ (ਪੱਤਰ ਪ੍ਰੇਰਕ)-ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਾ ਬਸੀ ਪਠਾਣਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਮੁਖੀ ਸੁਨੀਲ ਖੁੱਲਰ, ਪਿ੍ੰਸੀਪਲ ਸੰਗੀਤਾ ਵਧਵਾ ਤੇ ਹੋਰ ਪ੍ਰਬੰਧਕਾਂ ਨੇ ਸਾਰੀਆਂ ਹੋਣਹਾਰ ਵਿਦਿਆਰਥਣਾਂ ਅਤੇ ਮਿਹਨਤੀ ਸਟਾਫ਼ ਨੂੰ ਵਧਾਈ ਦਿੱਤੀ | ਪਿ੍ੰਸੀਪਲ ਸੰਗੀਤਾ ਵਧਵਾ ਨੇ ਦੱਸਿਆ ਕਿ ਕਾਮਰਸ ਸਟਰੀਮ ਵਿਚ ਜੀਆ ਰਾਣੀ ਨੇ 91.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਭੂਮਿਕਾ ਨੇ 87.4 ਅਤੇ ਅਦਿੱਤੀ ਨੇ 78.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ ਗਰੁੱਪ 'ਚੋਂ ਲਵਲੀਤ ਕੌਰ ਨੇ 86.4 ਅੰਕ ਪ੍ਰਾਪਤ ਕਰਕੇ ਪਹਿਲਾ ਤੇ ਲਵਲੀਨ ਕੌਰ ਨੇ 76 ਫ਼ੀਸਦੀ ਅਤੇ ਸੁਖਮਨਜੋਤ ਨੇ 75.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਕਿਹਾ ਕਿ ਇਹ ਨਤੀਜੇ ਸੰਸਥਾ ਦੀ ਗੁਣਵੱਤਾ ਵਾਲੀ ਸਿੱਖਿਆ ਦਾ ਪ੍ਰਮਾਣ ਹਨ | ਉਨ੍ਹਾਂ ਵਿਦਿਆਰਥਣਾਂ ਨੂੰ ਸਫਲ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ |