08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੀਤੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 15-05-2026
ਫ਼ਤਹਿਗੜ੍ਹ ਸਾਹਿਬ, 14 ਮਈ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਵਲੋਂ ਜ਼ਿਲੇ੍ਹ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਮਹੀਨਾਵਾਰ ਮੀਟਿੰਗ ਕਰਕੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਇਨ੍ਹਾਂ ਸੇਵਾਵਾਂ ਨੂੰ ਲੋਕਾਂ ਤੱਕ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ | ਮੀਟਿੰਗ ਦੌਰਾਨ ਸਿਵਲ ਸਰਜਨ ਨੇ ਸਮੂਹ ਐਸ.ਐਮ.ਓਜ਼. ਨੂੰ ਹਦਾਇਤ ਕੀਤੀ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੇ ਮਹੀਨਾਵਾਰ ਟੀਚੇ ਪੂਰੇ ਕੀਤੇ ਜਾਣ 'ਤੇ ਇਸ ਦੀ ਰਿਪੋਰਟ ਜ਼ਿਲ੍ਹਾ ਪੱਧਰ 'ਤੇ ਸਮੇਂ ਸਿਰ ਭੇਜਣੀ ਯਕੀਨੀ ਬਣਾਈ ਜਾਵੇ |
ਉਨ੍ਹਾਂ ਕਿਹਾ ਕਿ ਸਾਰੀਆਂ ਸਿਹਤ ਸੰਸਥਾਵਾਂ ਵਿਚ ਦਵਾਈਆਂ ਦੀ ਉਪਲੱਬਧਤਾ, ਸਟੈਮੀ ਪ੍ਰੋਗਰਾਮ, ਆਭਾ ਆਈ.ਡੀ., ਨਿਰਧਾਰਿਤ ਸਮੇਂ ਸਿਰ ਖਰਚਾ ਰਿਪੋਰਟ, ਸਿਹਤ ਕੇਂਦਰਾਂ ਵਿਚ ਮੁੱਢਲੀਆਂ ਸਹੂਲਤਾਂ, ਗੂਗਲ ਸ਼ੀਟ ਨੂੰ ਸਮੇਂ ਸਿਰ ਅੱਪਡੇਟ ਕਰਨਾ, ਮੁੱਖ ਮੰਤਰੀ ਸਿਹਤ ਯੋਜਨਾ, ਮਰਦਮਸ਼ੁਮਾਰੀ ਸਬੰਧੀ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੈਲਫ ਇਨੁਮੀਰੇਸ਼ਨ, ਤੰਬਾਕੂ ਕੰਟਰੋਲ ਐਕਟ ਦੀ ਪਾਲਨਾ ਅਤੇ ਚਲਾਨਿੰਗ, ਫਲੈਗ ਮਨੀ ਤੇ ਆਰ.ਟੀ.ਆਈ. ਰਿਪੋਰਟਾਂ ਆਦਿ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ | ਸਿਵਲ ਸਰਜਨ ਨੇ ਕਿਹਾ ਕਿ ਟੀਬੀ, ਮਲੇਰੀਆ, ਡੇਂਗੂ ਚਿਕਨਗੁਨੀਆ ਦੀ ਰੋਕਥਾਮ ਤੇ ਹਰੇਕ ਸਿਹਤ ਕੇਂਦਰ ਪੱਧਰ ਤੇ ਐਨ.ਸੀ.ਡੀ. ਅਤੇ ਕੈਂਸਰ ਤੇ ਸਕ੍ਰੀਨਿੰਗ ਕਰਨੀ ਯਕੀਨੀ ਬਣਾਈ ਜਾਵੇ ਤਾਂ ਕਿ ਸਮਾਂ ਰਹਿੰਦੇ ਲੋਕਾਂ ਦਾ ਸਹੀ ਇਲਾਜ ਕੀਤਾ ਜਾ ਸਕੇ | ਇਸ ਮੌਕੇ 'ਤੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜ਼ਿਲ੍ਹਾ ਐਪੀਡਿਮੋਜਿਸਟ ਡਾ. ਪ੍ਰਭਜੋਤ ਕੌਰ, ਡਾ. ਕਸੀਤਿਜ ਸੀਮਾ, ਬਲਜਿੰਦਰ ਸਿੰਘ ਤੇ ਅਮਨਪ੍ਰੀਤ ਸਿੰਘ ਆਦਿ ਤੋਂ ਇਲਾਵਾ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਆਨਲਾਈਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਪਬਲਿਕ ਸਕੂਲ ਦਾ ਦਸਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸੰਤ ਨਾਮਦੇਵ ਕਾਲਜ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24