07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਾਤਾ ਗੁਜਰੀ ਕਾਲਜ ਵਿਖੇ ਦਾਖ਼ਲਿਆਂ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ

Ad Position 21
No active advertisement
ਅਜੀਤ ਡੈਸਕ 15-05-2026
ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਉੱਤਰੀ ਭਾਰਤ ਦੀ ਸਿਰਮੌਰ ਸਿੱਖਿਆ ਸੰਸਥਾ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਵਿੱਦਿਅਕ ਵਰ੍ਹੇ 2026-27 ਵਿਚ ਦਾਖ਼ਲਿਆਂ ਨੂੰ ਲੈ ਕੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਇਸ ਸੈਸ਼ਨ ਦੀ ਸ਼ੁਰੂਆਤ ਦੌਰਾਨ ਵਿਦਿਆਰਥੀਆਂ ਵਿਚ ਕਾਲਜ 'ਚ ਰਜਿਸਟ੍ਰੇਸ਼ਨ ਕਰਵਾਉਣ ਲਈ ਭਾਰੀ ਉਤਸ਼ਾਹ 'ਤੇ ਆਪਣੀ ਖ਼ੁਸ਼ੀ ਜ਼ਾਹਿਰ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜੋ ਕਾਲਜ ਦੀ ਗਵਰਨਿੰਗ ਬਾਡੀ ਦੇ ਪ੍ਰਧਾਨ ਹਨ ਅਤੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਦੀ ਸੁਯੋਗ ਅਗਵਾਈ ਤੇ ਸਹਿਯੋਗ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਡਾ. ਸੰਧੂ ਨੇ ਦੱਸਿਆ ਕਿ ਮਾਤਾ ਗੁਜਰੀ ਕਾਲਜ ਦਾ ਸਮੁੱਚਾ ਪ੍ਰਬੰਧਨ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਇਸ ਅਦਾਰੇ ਵਲੋਂ ਧਾਰਮਿਕ, ਸਮਾਜਿਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਕਾਲਜ ਦੇ ਐਡਮਿਸ਼ਨ ਕੋਆਰਡੀਨੇਟਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਲੋਂ ਕਿਤਾਬੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀਆਂ ਸਹਿ-ਵਿੱਦਿਅਕ ਗਤੀਵਿਧੀਆਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਕਾਲਜ ਵਿਖੇ ਚੱਲ ਰਹੇ ਕੋਰਸ ਨਵੀਂ ਸਿੱਖਿਆ ਨੀਤੀ 2020 ਅਨੁਸਾਰ ਨਿਰਧਾਰਿਤ ਕੀਤੇ ਗਏ ਹਨ, ਜੋ ਸਿੱਖਿਆ ਪ੍ਰਬੰਧ ਨੂੰ ਸਮੇਂ ਦੇ ਹਾਣ ਦਾ ਬਣਾਉਣ, ਵਿਦਿਆਰਥੀਆਂ ਨੂੰ ਵਿਵਹਾਰਿਕ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾ ਰਹੇ ਹਨ | ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਕਾਲਜ ਵਿਚ ਆਧੁਨਿਕ ਕੰਪਿਊਟਰਾਂ ਨਾਲ ਲੈਸ ਲੈਬਾਂ, ਉੱਚ ਕੋਟੀ ਦੀਆਂ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਖੇਡ ਸਟੇਡੀਅਮ, ਲੜਕੀਆਂ ਤੇ ਲੜਕਿਆਂ ਦੇ ਵੱਖੋ-ਵੱਖਰੇ ਹੋਸਟਲ ਅਤੇ ਪਲੇਸਮੈਂਟ ਸੈੱਲ ਵੀ ਮੌਜੂਦ ਹਨ | ਕਾਲਜ ਵਿਚ ਐਨ.ਸੀ.ਸੀ., ਐੱਨ.ਐੱਸ.ਐੱਸ. ਅਤੇ ਰੈੱਡ ਕਰਾਸ ਦੇ ਯੂਨਿਟ ਵੀ ਕਾਰਜਸ਼ੀਲ ਹਨ | ਮੈਰਿਟ ਵਿਚ ਆਉਣ ਵਾਲੇ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵੱਖ-ਵੱਖ ਸਕਾਲਰਸ਼ਿਪਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸੱਭਿਆਚਾਰਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਨਿਰੰਤਰ ਉਤਸ਼ਾਹਿਤ ਕੀਤਾ ਜਾਂਦਾ ਹੈ | ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਅਰੋੜਾ, ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ, ਡਿਪਟੀ ਕੋਆਰਡੀਨੇਟਰ ਡਾ. ਤਜਿੰਦਰ ਸਿੰਘ, ਡਾ. ਗੁਰਬਾਜ ਸਿੰਘ, ਡਾ. ਅਵਨੀਤ ਕੌਰ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੂੰ ਝਟਕਾ, ਘੱਟ ਗਿਣਤੀ ਮੋਰਚਾ ਦੇ ਪ੍ਰਧਾਨ ਇਮਰਾਨ ਅਲੀ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਅਗਲੀ ਖ਼ਬਰ ਸਰਹਿੰਦ ਪਬਲਿਕ ਸਕੂਲ ਦਾ ਦਸਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24