ਭਾਜਪਾ ਨੂੰ ਝਟਕਾ, ਘੱਟ ਗਿਣਤੀ ਮੋਰਚਾ ਦੇ ਪ੍ਰਧਾਨ ਇਮਰਾਨ ਅਲੀ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ
ਅਜੀਤ ਡੈਸਕ
15-05-2026
ਉਨ੍ਹਾਂ ਕਿਹਾ ਕਿ ਉਹ ਵਾਰਡ ਨੰ. 23 ਤੋਂ ਕਾਂਗਰਸ ਦੇ ਉਮੀਦਵਾਰ ਰਜਿੰਦਰ ਬਿੱਟੂ ਦੀ ਡੱਟ ਕੇ ਹਮਾਇਤ ਕਰਨਗੇ ਅਤੇ ਇਸ ਸੀਟ ਨੂੰ ਜਿਤਾ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਉਣਗੇ | ਇਸ ਦੌਰਾਨ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਲੋਕਪਿ੍ਯਤਾ ਦਿਨੋਂ-ਦਿਨ ਵੱਧ ਰਹੀ ਹੈ ਅਤੇ ਹਰ ਵਰਗ ਦੇ ਲੋਕ ਕਾਂਗਰਸ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਇਮਰਾਨ ਅਲੀ ਅਤੇ ਉਨ੍ਹਾਂ ਦੇ ਸਾਥੀਆਂ ਦੇ ਕਾਂਗਰਸ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਸ਼ਾਨਦਾਰ ਜਿੱਤ ਦਰਜ ਕਰੇਗੀ | ਇਸ ਦੌਰਾਨ ਕਾਂਗਰਸ ਕਮੇਟੀ ਦੇ ਬਲਾਕ ਪ੍ਰਧਾਨ ਸੰਜੀਵ ਦੱਤਾ ਤੇ ਵਾਰਡ ਨੰ. 23 ਤੋਂ ਪਾਰਟੀ ਉਮੀਦਵਾਰ ਰਜਿੰਦਰ ਸਿੰਘ ਬਿੱਟੂ ਨੇ ਇਮਰਾਨ ਅਲੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕੀਤਾ | ਇਸ ਮੌਕੇ 'ਤੇ ਰਣਜੀਤ ਸਿੰਘ ਘੋਲਾ, ਜਗਰੂਪ ਸਿੰਘ ਜੱਸੜਾਂ, ਮਨਜੀਤ ਸਿੰਘ ਬਿੱਟੂ, ਨਵਦੀਪ ਸਿੰਘ ਸਿੱਧੂ ਸਮੇਤ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ |