ਖਮਾਣੋਂ, 14 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ 'ਚ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਸਥਾਨਕ ਨਿਵਾਸੀ ਕਰਮਜੀਤ ਕੌਰ ਨੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਜਿਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਹੋਣ 'ਤੇ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ ਨੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਕਰਮਜੀਤ ਕੌਰ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਪੰਜਾਬ ਦੀ ਆਪਣੀ ਪਾਰਟੀ ਹੈ | ਜਿੱਥੇ ਹਰ ਵਰਗ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ 'ਚ ਪਾਰਟੀ ਲਈ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੀ ਆਗਾਮੀ ਵਿਧਾਨ ਸਭਾ ਅਤੇ ਸਥਾਨਕ ਨਗਰ ਪੰਚਾਇਤ ਚੋਣਾਂ ਵਿਚ ਆਪਣਾ ਯੋਗਦਾਨ ਪਾਉਣਗੇ | ਇਸ ਮੌਕੇ ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ, ਅਮਰਜੀਤ ਸਿੰਘ ਗਰਚਾ ਜਨਰਲ ਸਕੱਤਰ ਸ਼ਹਿਰੀ, ਸਰਬਜੀਤ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਰਾਜੀਵ ਅਹੂਜਾ, ਮਨਪ੍ਰੀਤ ਸਿੰਘ ਮੰਪੀ ਸਾਬਕਾ ਕੌਂਸਲਰ, ਰਾਜਵੰਤ ਸਿੰਘ ਰਾਜੂ ਵੀ ਮੌਜੂਦ ਰਹੇ |