ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਪੰਜਾਬ ਵਿਚ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ | ਜਿਸ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਲਈ 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਇਸ ਮੌਕੇ ਨਗਰ ਕੌਂਸਲ ਚੋਣਾਂ ਲਈ ਰਣਨੀਤੀ ਤਹਿ ਕਰਨ ਸਬੰਧੀ ਹੋਈ ਅਹਿਮ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਸੀਨੀਅਰ ਅਕਾਲੀ ਆਗੂ ਹਰਵਿੰਦਰ ਸਿੰਘ ਬੱਬਲ ਨੂੰ ਸਰਹਿੰਦ ਦਾ ਇੰਚਾਰਜ ਨਿਯੁਕਤ ਕੀਤਾ ਗਿਆ | ਜਿਨਾਂ ਦੀ ਨਿਗਰਾਨੀ ਹੇਠ ਨਗਰ ਕੌਂਸਲ ਸਰਹਿੰਦ ਦੀਆਂ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ | ਇਸ ਮੌਕੇ ਭੁੱਟਾ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਤੱਕੜੀ ਚੋਣ ਨਿਸ਼ਾਨ ਤੇ ਲੜੀਆਂ ਜਾਣਗੀਆਂ | ਜਿਸ ਸਬੰਧੀ ਸਰਹਿੰਦ ਦੇ ਵਾਰਡ ਨੰਬਰ 10 ਤੋਂ ਤਜਿੰਦਰ ਸਿੰਘ ਕੋਹਲੀ, ਵਾਰਡ ਨੰਬਰ 2 ਤੋਂ ਵਿਕਰਮਜੀਤ ਸਿੰਘ ਬਾਜਵਾ, ਵਾਰਡ ਨੰਬਰ 11 ਤੋਂ ਤਰੁਣ ਕੁਮਾਰੀ, ਵਾਰਡ ਨੰਬਰ 20 ਤੋਂ ਸੁਖਵਿੰਦਰ ਸਿੰਘ, ਵਾਰਡ ਨੰਬਰ 21 ਤੋਂ ਹਰਵਿੰਦਰ ਕੌਰ, ਵਾਰਡ ਨੰਬਰ 6 ਤੋਂ ਅਮਰਜੀਤ ਕੌਰ, ਵਾਰਡ ਨੰਬਰ 4 ਤੋਂ ਕੁਲਬੀਰ ਸਿੰਘ ਨੂੰ ਪਾਰਟੀ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਭੁੱਟਾ ਨੇ ਕਿਹਾ ਕਿ ਸ਼ਹਿਰ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਕਾਫੀ ਖਫ਼ਾ ਹਨ ਅਤੇ ਲੋਕ ਇਨ੍ਹਾਂ ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਲਈ ਤਿਆਰ ਬੈਠੇ ਹਨ | ਜਿਸ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੇ ਫਰਕ ਨਾਲ ਕੌਂਸਲ ਚੋਣਾਂ ਵਿਚ ਜਿੱਤ ਹਾਸਲ ਕਰਨਗੇ | ਇਸ ਮੌਕੇ ਬੀਬੀ ਹਰਭਜਨ ਕੌਰ ਆਗੂ ਇਸਤਰੀ ਅਕਾਲੀ ਦਲ, ਪੰਕਜ ਸ਼ਰਮਾ, ਗੁਰਤੇਜ ਸਿੰਘ ਗਿੱਲ, ਬਲਵਿੰਦਰ ਸਿੰਘ, ਬਲਜੀਤ ਸਿੰਘ ਖਾਲਸਾ, ਮਨਪ੍ਰੀਤ ਸਿੰਘ ਮਨੀ ਬਾਜਵਾ, ਹਰਪ੍ਰੀਤ ਸਿੰਘ, ਮਨੀਸ਼ ਕੁਮਾਰ, ਜਸਮੇਲ ਸਿੰਘ, ਗੁਰਪ੍ਰੀਤ ਸਿੰਘ ਕਾਲਾ, ਗੁਰਪ੍ਰੀਤ ਸਿੰਘ, ਪਿ੍ਤਪਾਲ ਸਿੰਘ, ਬਲਜੀਤ ਸਿੰਘ ਖਾਲਸਾ, ਹਰਜੀਤ ਸਿੰਘ ਵਿੱਕੀ, ਰਾਜਨ, ਬਲਜਿੰਦਰ ਸਿੰਘ, ਸਵਰਨਜੀਤ ਸਿੰਘ ਸੋਨੂ, ਮਨਦੀਪ ਸਿੰਘ ਸ਼ਾਹਪੁਰ ਵੀ ਹਾਜ਼ਰ ਸਨ |