07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਭਾਈ ਲਾਲੋ ਜੀ ਸੇਵਾ ਸੁਸਾਇਟੀ ਨੇ ਐਸ.ਐਚ.ਓ. ਰਾਜਵੰਤ ਸਿੰਘ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 15-05-2026
ਫ਼ਤਹਿਗੜ੍ਹ ਸਾਹਿਬ, 14 ਮਈ (ਮਨਪ੍ਰੀਤ ਸਿੰਘ)-ਭਾਈ ਲਾਲੋ ਜੀ ਸੇਵਾ ਸੋਸਾਇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਲੋਂ ਥਾਣਾ ਸਰਹਿੰਦ ਦੇ ਮੁਖੀ ਰਾਜਵੰਤ ਸਿੰਘ ਦਾ ਸਨਮਾਨ ਕੀਤਾ ਗਿਆ ਹੈ | ਸੁਸਾਇਟੀ ਦੇ ਪ੍ਰਧਾਨ ਕਰਮ ਸਿੰਘ ਨੇ ਦੱਸਿਆ ਕਿ ਭਾਈ ਲਾਲੋ ਜੀ ਸੇਵਾ ਸੁਸਾਇਟੀ ਸਰਹਿੰਦ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜਾਂ ਵਿਚ ਯੋਗਦਾਨ ਪਾਉਂਦੀ ਆ ਰਹੀ ਹੈ ਅਤੇ ਹਮੇਸ਼ਾ ਹੀ ਚੰਗਾ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਦੀ ਹੈ | ਇਸੇ ਲੜੀ ਤਹਿਤ ਥਾਣਾ ਮੁਖੀ ਸਰਹਿੰਦ ਐਸ.ਐਚ.ਓ. ਰਾਜਵੰਤ ਸਿੰਘ ਦਾ ਚੰਗੀਆਂ ਸੇਵਾਵਾਂ ਬਦਲੇ ਸਨਮਾਨ ਕੀਤਾ ਗਿਆ ਹੈ | ਇਸ ਮੌਕੇ ਥਾਣਾ ਮੁਖੀ ਰਾਜਵੰਤ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਤੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਉਹ ਲੰਬੇ ਸਮੇਂ ਤੋਂ ਸ਼ਹੀਦਾਂ ਦੀ ਪਵਿੱਤਰ ਧਰਤੀ 'ਤੇ ਹੀ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਦਾ ਉਦੇਸ਼ ਹਰ ਵਿਅਕਤੀ ਨੂੰ ਇਨਸਾਫ਼ ਦੇਣ ਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮੀਤ ਸਿੰਘ ਸੱਗੂ, ਜਸਪ੍ਰੀਤ ਸਿੰਘ ਕਾਕਾ, ਬਲਵਿੰਦਰ ਸਿੰਘ, ਸੋਹਣ ਸਿੰਘ, ਬਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਨਾਭਾ ਵਲੋਂ 61 ਮੈਂਬਰੀ ਸ਼ਹਿਰੀ ਵਰਕਿੰਗ ਕਮੇਟੀ ਦਾ ਐਲਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਹਿੰਦ ਨਗਰ ਕੌਂਸਲ ਚੋਣਾਂ ਲਈ ਹਰਵਿੰਦਰ ਸਿੰਘ ਬੱਬਲ ਇੰਚਾਰਜ ਨਿਯੁਕਤ
Ad Position 24