ਅਮਲੋਹ, 14 ਮਈ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਬਲਾਕ ਕਾਂਗਰਸ ਕਮੇਟੀ ਦਫ਼ਤਰ ਅਮਲੋਹ ਵਿਖੇ ਸ਼ਹਿਰ ਦੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਉਨਾਂ ਪਾਰਟੀ ਦੀ ਮਜ਼ਬੂਤੀ, ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਅਤੇ ਸ਼ਹਿਰ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ ਸਾਂਝੇ ਕੀਤੇ | ਮੀਟਿੰਗ ਦੌਰਾਨ ਪਾਰਟੀ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ | ਇਸ ਮੌਕੇ ਸ. ਨਾਭਾ ਨੇ ਸਾਰਿਆਂ ਦੀ ਸਹਿਮਤੀ ਨਾਲ ਅਮਲੋਹ ਸ਼ਹਿਰ ਲਈ 61 ਮੈਂਬਰੀ ਸ਼ਹਿਰੀ ਵਰਕਿੰਗ ਕਮੇਟੀ ਦੀ ਸੂਚੀ ਜਾਰੀ ਕੀਤੀ | ਉਨਾਂ ਕਿਹਾ ਕਿ ਪਾਰਟੀ ਵਿਚ ਨਵੇਂ ਚਿਹਰਿਆਂ ਅਤੇ ਮਿਹਨਤੀ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਲੀਗਲ ਸੈੱਲ ਬਲਾਕ ਅਮਲੋਹ ਵਿਚ ਐਡ. ਯਾਦਵਿੰਦਰ ਪਾਲ ਸਿੰਘ, ਐਡ. ਦੇਵ ਰਤਨ ਸ਼ਰਮਾ, ਐਡ. ਕੇਸ਼ਵ ਗਰਗ, ਐਡ. ਜਤਿੰਦਰ ਕਰਕਰਾ ਅਤੇ ਐਡ. ਹਰਿੰਦਰ ਸਿੰਘ ਰੰਧਾਵਾ ਨੂੰ ਸ਼ਾਮਿਲ ਕੀਤਾ ਗਿਆ | ਇਸੇ ਤਰਾਂ ਸਪੈਸ਼ਲ ਇਨਵਾਇਟੀ ਮੈਂਬਰਾਂ ਵਿਚ ਕੌਂਸਲਰ ਕੁਲਵਿੰਦਰ ਸਿੰਘ, ਪੂਨਮ ਜਿੰਦਲ, ਕਮਲਜੀਤ ਕੌਰ, ਜਸਵਿੰਦਰ ਸਿੰਘ ਅਤੇ ਕੌਂਸਲਰ ਗੁਰਮੀਤ ਕੌਰ ਦੇ ਨਾਮ ਸ਼ਾਮਿਲ ਹਨ | ਰਣਦੀਪ ਸਿੰਘ ਨਾਭਾ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਬਣਾਈਆਂ ਗਈਆਂ ਕਮੇਟੀਆਂ ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿਚ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ | ਇਸ ਮੌਕੇ ਨਿਯੁਕਤ ਮੈਂਬਰਾਂ ਵਲੋਂ ਵੀ ਰਣਦੀਪ ਸਿੰਘ ਨਾਭਾ ਦਾ ਧੰਨਵਾਦ ਕਰਦਿਆਂ ਪਾਰਟੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ |