ਜਖਵਾਲੀ, 14 ਮਈ (ਨਿਰਭੈ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਵਿਖੇ ਬਾਰ੍ਹਵੀਂ ਜਮਾਤ ਦੇ ਬੋਰਡ ਨਤੀਜਿਆਂ ਵਿਚ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਵਿੰਦਰ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨੇ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਇਸ ਉਪਲਬਧੀ ਲਈ ਵਧਾਈ ਦਿੱਤੀ | ਰਵਿੰਦਰ ਕੌਰ ਨੇ ਸਕੂਲ ਪਿ੍ੰਸੀਪਲ ਹਰਦੀਪ ਕੌਰ ਅਤੇ ਸਮੂਹ ਸਟਾਫ਼ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਸਕੂਲ ਵਲੋਂ ਕੀਤੇ ਜਾ ਰਹੇ ਉੱਦਮਾਂ ਦੀ ਸਰਾਹਨਾ ਕੀਤੀ | ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਲਗਨ ਅਤੇ ਮਿਹਨਤ ਸਦਕਾ ਹੀ ਸਕੂਲ ਦੇ ਵਿਦਿਆਰਥੀ ਮੈਰਿਟ ਵਿਚ ਆਪਣਾ ਨਾਮ ਦਰਜ ਕਰਵਾ ਰਹੇ ਹਨ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਅਤੇ ਮਾਪੇ ਵੀ ਹਾਜ਼ਰ ਸਨ |