ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਰੁੱਪਾਂ ਵਿਚ ਉੱਚ ਅੰਕ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ | ਹਿਊਮੈਨਟੀਜ਼ ਸਟਰੀਮ ਵਿਚ ਗੁਰਲੀਨ ਕੌਰ ਨੇ 97 ਫ਼ੀਸਦੀ ਅੰਕਾਂ ਨਾਲ ਪਹਿਲਾ, ਗੁਰਸਿਮਰਨ ਕੌਰ ਨੇ 96 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਨਵਜੋਤ ਕੌਰ ਨੇ 94 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਮੈਡੀਕਲ ਸਟਰੀਮ ਵਿਚ ਵੰਸ਼ਿਕਾ ਨੇ 88.8 ਫ਼ੀਸਦੀ ਅੰਕਾਂ ਨਾਲ ਪਹਿਲਾ, ਆਸਥਾ ਅਰੋੜਾ ਨੇ 87.6 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਆਕਾਸ਼ਦੀਪ ਕੌਰ ਨੇ 82.8 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਨਾਨ-ਮੈਡੀਕਲ ਸਟਰੀਮ ਵਿਚ ਪਿ੍ਆਂਸ਼ੀ ਨੇ 85.6 ਫ਼ੀਸਦੀ ਅੰਕਾਂ ਨਾਲ ਪਹਿਲਾ, ਜਸਲੀਨ ਕੌਰ ਨੇ 75.2 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਹਸ਼ਮੀਤ ਸਿੰਘ ਨੇ 73.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਕਾਮਰਸ ਸਟਰੀਮ ਵਿਚ ਗੁਰਲੀਨ ਕੌਰ ਨੇ 88.2 ਫ਼ੀਸਦੀ ਅੰਕਾਂ ਨਾਲ ਪਹਿਲਾ, ਯੁਵਰਾਜ ਨੇ 86.8 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਹਰਮਨਪ੍ਰੀਤ ਕੌਰ ਨੇ 86.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੀ ਸੈਕਟਰੀ ਕਮ ਖ਼ਜ਼ਾਨਚੀ ਪਿ੍ਆ ਅਰੋੜਾ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ, ਲਗਨ ਅਤੇ ਸਹੀ ਮਾਰਗ ਦਰਸ਼ਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ | ਸਾਨੂੰ ਆਪਣੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਬਹੁਤ ਮਾਣ ਹੈ | ਸਕੂਲ ਦੇ ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਮਰਪਿਤ ਸੇਵਾ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਹੇਗਾ |