ਸੰਘੋਲ, 14 ਮਈ (ਗੁਰਨਾਮ ਸਿੰਘ ਚੀਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜਿਆਂ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਜਸਵੰਤ ਕੌਰ ਨੇ ਦੱਸਿਆ ਕਿ ਬਾਰਵੀਂ ਜਮਾਤ ਦੇ ਸਾਇੰਸ ਗਰੁੱਪ 'ਚ 37 ਵਿਦਿਆਰਥੀਆਂ ਨੇ ਪਹਿਲੇ ਦਰਜੇ 'ਚ ਪ੍ਰੀਖਿਆ ਪਾਸ ਕੀਤੀ, ਜਿਸ ਦੌਰਾਨ ਏਕਮਜੋਤ ਕੌਰ ਨੇ 500 'ਚੋਂ 470 (94 ਫ਼ੀਸਦੀ) ਅੰਕ ਲੈ ਕੇ ਸਕੂਲ 'ਚੋਂ ਪਹਿਲਾ, ਅਰਸ਼ਦੀਪ ਕੌਰ ਨੇ 93.4 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸੁਖਜੀਤ ਕੌਰ ਨੇ 93 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਇਸੇ ਤਰਾਂ ਕਾਮਰਸ ਗਰੁੱਪ ਵਿਚ 36 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ 'ਚੋਂ 30 ਵਿਦਿਆਰਥੀ ਪਹਿਲੇ ਦਰਜੇ ਨਾਲ ਅਤੇ ਛੇ ਵਿਦਿਆਰਥੀ ਦੂਜੇ ਦਰਜਾ ਲੈ ਕੇ ਪਾਸ ਹੋਏ ਹਨ | ਜਿਨਾਂ 'ਚ ਹਰਜੋਤ ਕੌਰ ਨੇ 94.2 ਫ਼ੀਸਦੀ ਅੰਕ ਲੈ ਕੇ ਪਹਿਲਾ, ਹੁਸ਼ਨੀਰ ਕੌਰ ਨੇ 92 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਅਰਸ਼ਪ੍ਰੀਤ ਕੌਰ ਨੇ 89.4 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਜਸਵੰਤ ਕੌਰ ਨੇ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾ ਦੀ ਯੋਗ ਅਗਵਾਈ ਨੂੰ ਦਿੰਦਿਆਂ ਕਿਹਾ ਕਿ ਬੱਚਿਆਂ ਨੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ |