12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ ਚੋਣਾਂ 'ਚ ਜਿੱਤ 2027 'ਚ ਕਾਂਗਰਸ ਦੀ ਸਰਕਾਰ ਦਾ ਮੁੱਢ ਬੰਨੇ੍ਹਗੀ-ਡਾ. ਢੋਲੇਵਾਲ

Ad Position 21
No active advertisement
ਅਜੀਤ ਡੈਸਕ 16-05-2026
ਬਸੀ ਪਠਾਣਾਂ, 15 ਮਈ (ਪੱਤਰ ਪ੍ਰੇਰਕ)-ਕਾਂਗਰਸ ਪਾਰਟੀ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੋ ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਬਸੀ ਪਠਾਣਾਂ ਅਤੇ ਖਮਾਣੋਂ ਬਲਾਕ ਵਿਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਦੇ ਚੋਣ ਨਿਸ਼ਾਨ 'ਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਵੋਟ ਪਾ ਕੇ ਸਫਲ ਬਣਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਇਕ ਕਾਂਗਰਸ ਪਾਰਟੀ ਹੀ ਹੈ, ਜੋ ਹਲਕੇ ਦਾ ਚੁਤਰਫ਼ਾ ਵਿਕਾਸ ਕਰ ਸਕਦੀ ਹੈ | ਉਨ੍ਹਾਂ ਕਾਂਗਰਸੀ ਉਮੀਦਵਾਰਾਂ ਨੂੰ ਵੀ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ | ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ ਇਨ੍ਹਾਂ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਦੇ ਉਮੀਦਵਾਰ ਨਾ ਸਿਰਫ਼ ਹੂੰਝਾ ਫੇਰ ਜਿੱਤ ਦਰਜ ਕਰਨਗੇ ਬਲਕਿ 2027 ਵਿਚ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਮੁੱਢ ਵੀ ਬੰਨ੍ਹਣਗੇ | ਉਨ੍ਹਾਂ ਲੋਕਾਂ ਨੂੰ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ | ਢੋਲੇਵਾਲ ਨੇ ਕਿਹਾ ਕਿ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਨਾਲ ਜੁੜਨ ਦਾ ਮਨ ਬਣਾ ਚੁੱਕੇ ਹਨ |
Ad Position 22
No active advertisement
ਪਿਛਲੀ ਖ਼ਬਰ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਨੂੰ ਹੋਵੇਗੀ-ਡਿਪਟੀ ਕਮਿਸ਼ਨਰ ਨਾਮਜ਼ਦਗੀਆਂ ਦੇ ਤੀਜੇ ਦਿਨ 95 ਉਮੀਦਵਾਰਾਂ ਨੇ ਨਾਮ... ਅਗਲੀ ਖ਼ਬਰ ਸ਼ਿੰਗਾਰਾ ਸਿੰਘ ਸਲਾਣਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ-ਚੇਅਰਮੈਨ ਪਨਾਗ
Ad Position 24