12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਨੂੰ ਹੋਵੇਗੀ-ਡਿਪਟੀ ਕਮਿਸ਼ਨਰ ਨਾਮਜ਼ਦਗੀਆਂ ਦੇ ਤੀਜੇ ਦਿਨ 95 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Ad Position 21
No active advertisement
ਅਜੀਤ ਡੈਸਕ 16-05-2026
ਫ਼ਤਹਿਗੜ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਅਗਾਮੀ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਤੀਜੇ ਦਿਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੀਆਂ 3 ਨਗਰ ਕੌਂਸਲਾਂ ਅਤੇ ਇਕ ਨਗਰ ਪੰਚਾਇਤ ਵਿਚ ਅੱਜ 95 ਉਮੀਦਵਾਰਾਂ ਵਲੋਂ ਆਪੋ-ਆਪਣੇ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਜੇ ਦਿਨ ਵੱਖ-ਵੱਖ ਸਿਆਸੀ ਪਾਰਟੀਆਂ ਤੇ ਆਜ਼ਾਦ ਉਮੀਦਵਾਰਾਂ ਦੁਆਰਾ ਬਸੀ ਪਠਾਣਾਂ ਤੋਂ 27, ਮੰਡੀ ਗੋਬਿੰਦਗੜ੍ਹ ਤੋਂ 28 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ, ਜਦਕਿ ਸਰਹਿੰਦ-ਫ਼ਤਹਿਗੜ੍ਹ ਸਾਹਿਬ ਤੋਂ 23 ਅਤੇ ਨਗਰ ਪੰਚਾਇਤ ਖਮਾਣੋਂ ਤੋਂ 17 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਦੂਜੇ ਦਿਨ ਕੁੱਲ 2 ਨਾਮਜ਼ਦਗੀਆਂ ਦਾਖਲ ਹੋਈਆਂ ਸਨ ਅਤੇ ਹੁਣ ਤੱਕ ਕੁੱਲ 97 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਉਨ੍ਹਾਂ ਦੱਸਿਆ ਕਿ ਉਮੀਦਵਾਰ 16 ਮਈ ਤੱਕ ਸਵੇਰੇ 11 ਤੋਂ ਦੁਪਹਿਰ ਬਾਅਦ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਨੂੰ ਹੋਵੇਗੀ, 19 ਨੂੰ ਬਾਅਦ ਦੁਪਹਿਰ 3 ਵਜੇ ਤੱਕ ਉਮੀਦਵਾਰ ਕਾਗ਼ਜ਼ ਵਾਪਸ ਲੈ ਸਕਣਗੇ ਅਤੇ 26 ਮਈ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਬੈਲਟ ਪੇਪਰ ਰਾਹੀਂ ਵੋਟਾਂ ਪੈਣਗੀਆਂ | ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਨਾਮਜ਼ਦਗੀਆਂ ਦੇ ਤੀਜੇ ਦਿਨ 95 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਜਿੱਤ 2027 'ਚ ਕਾਂਗਰਸ ਦੀ ਸਰਕਾਰ ਦਾ ਮੁੱਢ ਬੰਨੇ੍ਹਗੀ-ਡਾ. ਢੋਲੇਵਾਲ
Ad Position 24