12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਾਮਜ਼ਦਗੀਆਂ ਦੇ ਤੀਜੇ ਦਿਨ 95 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Ad Position 21
No active advertisement
ਅਜੀਤ ਡੈਸਕ 16-05-2026
ਫ਼ਤਹਿਗੜ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਅਗਾਮੀ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਤੀਜੇ ਦਿਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੀਆਂ 3 ਨਗਰ ਕੌਂਸਲਾਂ ਅਤੇ ਇਕ ਨਗਰ ਪੰਚਾਇਤ ਵਿਚ ਅੱਜ 95 ਉਮੀਦਵਾਰਾਂ ਵਲੋਂ ਆਪੋ-ਆਪਣੇ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਜੇ ਦਿਨ ਵੱਖ-ਵੱਖ ਸਿਆਸੀ ਪਾਰਟੀਆਂ ਤੇ ਆਜ਼ਾਦ ਉਮੀਦਵਾਰਾਂ ਦੁਆਰਾ ਬਸੀ ਪਠਾਣਾਂ ਤੋਂ 27, ਮੰਡੀ ਗੋਬਿੰਦਗੜ੍ਹ ਤੋਂ 28 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ, ਜਦਕਿ ਸਰਹਿੰਦ-ਫ਼ਤਹਿਗੜ੍ਹ ਸਾਹਿਬ ਤੋਂ 23 ਅਤੇ ਨਗਰ ਪੰਚਾਇਤ ਖਮਾਣੋਂ ਤੋਂ 17 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਦੂਜੇ ਦਿਨ ਕੁੱਲ 2 ਨਾਮਜ਼ਦਗੀਆਂ ਦਾਖਲ ਹੋਈਆਂ ਸਨ ਅਤੇ ਹੁਣ ਤੱਕ ਕੁੱਲ 97 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਉਨ੍ਹਾਂ ਦੱਸਿਆ ਕਿ ਉਮੀਦਵਾਰ 16 ਮਈ ਤੱਕ ਸਵੇਰੇ 11 ਤੋਂ ਦੁਪਹਿਰ ਬਾਅਦ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਨੂੰ ਹੋਵੇਗੀ, 19 ਨੂੰ ਬਾਅਦ ਦੁਪਹਿਰ 3 ਵਜੇ ਤੱਕ ਉਮੀਦਵਾਰ ਕਾਗ਼ਜ਼ ਵਾਪਸ ਲੈ ਸਕਣਗੇ ਅਤੇ 26 ਮਈ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਬੈਲਟ ਪੇਪਰ ਰਾਹੀਂ ਵੋਟਾਂ ਪੈਣਗੀਆਂ | ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲੇ੍ਹ 'ਚ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ 87 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਨੂੰ ਹੋਵੇਗੀ-ਡਿਪਟੀ ਕਮਿਸ਼ਨਰ ਨਾਮਜ਼ਦਗੀਆਂ ਦੇ ਤੀਜੇ ਦਿਨ 95 ਉਮੀਦਵਾਰਾਂ ਨੇ ਨਾਮ...
Ad Position 24